
ਅੰਮ੍ਰਿਤਸਰ, 31 ਮਾਰਚ (ਸਾਜਨ) – ਭਾਰਤ ਸਰਕਾਰ ਵੱਲੋ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨਾਂ ਦੀਆਂ ਬੇਹਤਰੀਨ ਸੇਵਾਵਾਂ ਬਦਲੇ ਪਦਮ ਵਿਭੂਸ਼ਣ ਦਾ ਪ੍ਰਮੁੱਖ ਖਿਤਾਬ ਮਿਲਣ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਅੰਮ੍ਰਿਤਸਰ ਸ਼ਹਿਰੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਬਾਦਲ ਸਾਹਿਬ ਨੇ ਪਿੰਡ ਦੀ ਸਰਪੰਚੀ ਤੋ ਚੱਲ ਕੇ ਮੁੱਖ ਮੰਤਰੀ ਦੀ ਕੁਰਸੀ ਤੱਕ, ਬੜੀ ਘਾਲਣਾ ਘਾਲ ਕੇ, ਲੰਬਾ ਸਫਰ ਕੀਤਾ ਹੈ।ਬੀਬੀ ਰਾਜਵਿੰਦਰ ਕੌਰ ਨੇ ਕਿਹਾ ਕਿ ਇਸ ਸਤਿਕਾਰ ਦੇ ਮਿਲਣ ਨਾਲ ਬਾਦਲ ਸਾਹਿਬ ਦਾ ਕੱਦ, ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਉਚਾ ਹੋਇਆ ਹੈ ਤੇ ਇਹ ਸਾਰੇ ਪੰਜਾਬੀਆਂ ਲਈ ਬੜੇ ਮਾਨ ਵਾਲੀ ਗੱਲ ਹੈ। ਉਨਾਂ ਕਿਹਾ ਕਿ ਸਮੁੱਚੇ ਇਸਤਰੀ ਵਿੰਗ ਅਕਾਲੀ ਦਲ ਵੱਲੋ ਬਾਦਲ ਸਾਹਿਬ ਨੂੰ ਪਦਮ ਵਿਭੂਸ਼ਣ ਮਿਲਣ ਤੇ ਵਧਾਈ ਦਿੱਤੀ ਜਾਂਦੀ ਹੈ।ਬੀਬੀਆਂ ਦੇ ਇਕੱਠ ਵਿਚ ਲਡੂ ਵੰਡੇ ਗਏ।ਇਸ ਮੌਕੇ ਬੀਬੀ ਬਲਵਿੰਦਰ ਕੌਰ ਸੰਧੂ ਸਕੱਤਰ ਜਨਰਲ, ਕੁਲਦੀਪ ਕੌਰ ਸੀਨੀਅਰ ਮੀਤ ਪ੍ਰਧਾਨ ਕਿਰਨ ਜੋਤ ਕੌਰ ਵਾਰਡ ਪ੍ਰਧਾਨ, ਕਰਨਜੀਤ ਕੌਰ, ਗਿਆਨ ਕੋਰ, ਹਰਭਜਨ ਕੌਰ ਬਾਠ, ਕੁਲਦੀਪ ਕੌਰ ਔਲਖ, ਦਰਸ਼ਨ ਕੋਰ, ਰਾਜ ਕੌਰ, ਮਾਨਵੀ ਭੱਲਾ, ਰਣਜੀਤ ਕੌਰ, ਗੁਰਮੀਤ ਕੌਰ, ਹਰਜੀਤ ਕੌਰ, ਰਾਜਵਿੰਦਰ ਕੌਰ, ਬਲਵਿੰਦਰ ਕੌਰ ਤੇ ਕਰਮਜੀਤ ਕੌਰ ਖਹਿਰਾ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media