Sunday, April 19, 2026

ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਨੇ ਸ. ਮਲੂਕਾ ਦੀ ਅਗਵਾਈ ‘ਚ ਗੁਰੂ ਰਾਮਦਾਸ ਲੰਗਰ ‘ਚ ਕੀਤੀ ਸੇਵਾ

PPN3103201519
ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਨੇ ਸz: ਸਿਕੰਦਰ ਸਿੰਘ ਮਲੂਕਾ ਪੇਂਡੂ ਪੰਚਾਇਤ ਅਤੇ ਵਿਕਾਸ ਮੰਤਰੀ, ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।
ਸ: ਮਲੂਕਾ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਮਾਂ ਭਾਗਾਂ ਵਾਲਿਆਂ ਨੂੰ ਹੀ ਮਿਲਦੀ ਹੈ ਹਲਕਾ ਰਾਮਪੁਰਾ ਫੂਲ ਦੀਆਂ ਸੰਗਤਾਂ ਧੰਨਤਾਯੋਗ ਹਨ ਜਿਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੇਵਾ ਕਰਨ ਨਾਲ ਇਨਸਾਨ ਦਾ ਮਨ ਨਿਰਮਲ ਤੇ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਤਨ, ਮਨ ਅਤੇ ਧਨ ਨਾਲ ਗੁਰੁੁਘਰ ਦੀ ਸੇਵਾ ਕਰਨ ਨਾਲ ਮਨੁੱਖ ਦੁੱਖਾਂ ਅਤੇ ਕਲੇਸ਼ਾਂ ਤੋਂ ਮੁਕਤ ਹੋ ਜਾਂਦਾ ਹੈ ਤੇ ਸਤਿਗੁਰੂ ਉਨ੍ਹਾਂ ਨੂੰ ਆਪਣੇ ਚਰਨਾ ਨਾਲ ਜੋੜ ਲੈਂਦੇ ਹਨ। ਸz: ਦਲਮੇਘ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸz: ਪ੍ਰਤਾਪ ਸਿੰਘ ਨੇ  ਸ: ਸਿਕੰਦਰ ਸਿੰਘ ਮਲੂਕਾ, ਬੀਬੀ ਜਸਪਾਲ ਕੌਰ ਮੈਂਬਰ ਸ਼ੋ੍ਮਣੀ ਕਮੇਟੀ ਅਤੇ ਉਨ੍ਹਾਂ ਨਾਲ ਆਈਆਂ ਸੰਗਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ: ਜਤਿੰਦਰ ਸਿੰਘ ਤੇ  ਗੁਰਾ ਸਿੰਘ ਐਡੀ: ਮੈਨੇਜਰ,  ਹਰਪ੍ਰੀਤ ਸਿੰਘ ਤੇ ਦਰਸ਼ਨ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,  ਹਰਿੰਦਰ ਸਿੰਘ ਪ੍ਰਧਾਨ ਨਗਰ ਪੰਚਾਇਤ, ਸ੍ਰੀ ਸੁਨੀਲ ਬਿੱਟਾ ਪ੍ਰਧਾਨ ਨਗਰ ਕੌਂਸਲ ਰਾਮਪੁਰਾ ਫੂਲ,  ਹਰਜੀਤ ਸਿੰਘ ਪ੍ਰਧਾਨ ਨਗਰ ਪੰਚਾਇਤ ਮਲੂਕਾ, ਸ੍ਰੀ ਰਾਕੇਸ਼ ਕੁਮਾਰ ਪ੍ਰਧਾਨ ਨਗਰ ਪੰਚਾਇਤ ਭਗਤਾ ਭਾਈ,  ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਨਗਰ ਪ੍ਰੀਸ਼ਦ, ਜਥੇਦਾਰ ਭਰਪੂਰ ਸਿੰਘ ਫੂਲ,  ਜਸਵੰਤ ਸਿੰਘ ਭਾਈ ਰੂਪਾ ਸਰਕਲ ਜਥੇਦਾਰ, ਮਨਜੀਤ ਸਿੰਘ ਧੁੰਨਾ ਸੀਨੀਅਰ ਅਕਾਲੀ ਆਗੂ ਭਗਤਾ ਆਦਿ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply