ਲੋਕਾਂ ਨੂੰ ਸਾਫ-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮਿਲੇਗਾ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 1 ਅਪ੍ਰੈਲ (ਵਿਨੀਤ ਅਰੋੜਾ) – ਜਿਲ੍ਹਾ ਫਾਜ਼ਿਲਕਾ ਵਿਚ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ ਨੇ ਅੱਜ ਫਾਜ਼ਿਲਕਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਜਿਲ੍ਹਾ ਪ੍ਰਸ਼ਾਸਨ ਨੂੰ ਚੁਸਤ-ਦਰੁਸਤ ਕਰਕੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਫਾਜ਼ਿਲਕਾ ਜਿਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆ ਵਿਕਾਸ ਸਕੀਮਾਂ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਨੇਪਰੇ ਚਾੜਨ ਲਈ ਹਰ ਸੰਭਵ ਉਪਰਾਲੇ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੰਬਿਤ ਪਏ ਅਦਾਲਤੀ ਕੇਸਾਂ ਦੇ ਨਿਪਟਾਰੇ ਨੂੰ ਵੀ ਤਰਜੀਹ ਦੇਣਗੇ। ਇਥੇ ਇਹ ਜਿਕਰਯੋਗ ਹੈ ਕਿ ਸ. ਰਵਿੰਦਰ ਸਿੰਘ ਆਈ.ਏ.ਐਸ. ਇਸ ਤੋ ਪਹਿਲਾਂ ਡਿਪਟੀ ਕਮਿਸ਼ਨਰ ਨਵਾਂ ਸ਼ਹਿਰ ਤੋਂ ਇਲਾਵਾ ਡੀ.ਸੀ. ਮਾਨਸਾ, ਚੇਅਰਮੈਨ ਕਮਿਸ਼ਨਰ ਬੋਰਡ ਆਦਿ ਅਹੁੱਦਿਆਂ ਤੇ ਸੇਵਾਵਾਂ ਦੇ ਚੁੱਕੇ ਹਨ ।
ਉਨ੍ਹਾਂ ਦੇ ਅਹੁੱਦਾ ਸੰਭਾਲਣ ਤੋ ਪਹਿਲਾਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਐਸ. ਪੀ. (ਐਚ.) ਸ਼੍ਰੀ ਮੁਕੰਦ ਸਿੰਘ ਮੱਲੀ, ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖਟਕ, ਐਸ.ਡੀ.ਐਮ. ਅਬੋਹਰ ਸ਼੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ(ਜ) ਸ. ਕੁਲਪ੍ਰੀਤ ਸਿੰਘ, ਜਿਲ੍ਹਾ ਮਾਲ ਅਫਸਰ ਸ. ਪਰਮਜੀਤ ਸਿੰਘ ਸਹੋਤਾ, ਤਹਿਸੀਲਦਾਰ ਫਾਜਿਲਕਾ ਸ਼੍ਰੀ ਡੀ.ਪੀ. ਪਾਂਡੇ, ਨਾਇਬ ਤਹਿਸੀਲਦਾਰ ਸ਼੍ਰੀ ਜਗਦੀਸ਼ ਰਾਏ, ਡੀ.ਡੀ.ਪੀ.ਓ. ਸ. ਜਤਿੰਦਰ ਸਿੰਘ ਬਰਾੜ ਨੇ ਡਿਪਟੀ ਕਮਿਸ਼ਨਰ ਨੂੰ ਬੁੱਕੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੰਜਾਬ ਪੁਲਿਸ ਦੇ ਜਵਾਨਾ ਨੇ ਗਾਰਡ ਆਫ਼ ਆਨਰ ਰਾਹੀ ਉਨ੍ਹਾਂ ਨੂੰ ਜੀ ਆਇਆ ਕਿਹਾ।
Punjab Post Daily Online Newspaper & Print Media