Monday, July 8, 2024

ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋ ਪਰਿਵਾਰਾਂ ਸਮੇਤ ਧੂਰੀ ਜਿਮਨੀ ਚੋਣ ਮੌਕੇ ਸਰਕਾਰ ਖਿਲਾਫ ਤਿੱਖੇ ਸੰਘਰਸ਼ ਦਾ ਫੈਸਲਾ

PPN0401201523

ਪੱਟੀ, 1 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)  ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਜਿਲਾ ਪੱਧਰੀ ਮੀਟਿੰਗ ਯੁਨੀਵਰਸਿਟੀ ਕਾਲਜ ਪੱਟੀ ਵਿਖੇ ਹੋਈ। ਇਸ ਮੀਟਿੰਗ ਵਿੱਚ ਜਿਲੇ ਦੇ ਸਮੂਹ ਬੇਰੁਜ਼ਗਾਰ ਅਧਿਆਪਕ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਸਰਕਾਰ ਦੇ ਲਾਰਿਆਂ ਵਾਲੀ ਨੀਤੀ ਤੋ ਤੰਗ ਬੇਰੁਜ਼ਗਾਰ ਅਧਿਆਪਕਾਂ ਵੱਲੋ ਪਰਿਵਾਰਾਂ ਸਮੇਤ ਧੂਰੀ ਵਿਖੇ ਹੋਣ ਵਾਲੀ ਜਿਮਣੀ ਚੋਣ ਵਿੱਚ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਯੂਨੀਅਨ ਦੇ ਜਿਲਾ ਪ੍ਰਧਾਨ ਸੁਖਚੈਨ ਸਿੰਘ ਅਤੇ ਮੁੱਖ ਸਲਾਹਕਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਟੈੱਟ ਦਾ ਟੈਸਟ ਪਾਸ ਕਰਨ ਵਾਲੀਆ ਲਈ ਸਰਕਾਰ ਵੱਲੋ ਫਰਵਰੀ 2014 ਵਿੱਚ 4901 ਈ.ਟੀ.ਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਦਿੱਤਾ ਗਿਆ ਸੀ। ਸਰਕਾਰ ਵੱਲੋ ਅਧਿਆਪਕਾਂ ਦੀ ਫਾਇਨਲ ਮੈਰਿਟ ਜਾਰੀ ਕਰਨ ਉਪਰਂਤ ਅਕਤੂਬਰ 2014 ਵਿੱਚ ਬਿਨਾਂ ਕਿਸੇ ਕਾਰਨ ਭਰਤੀ ਦਾ ਇਸ਼ਤਿਹਾਰ ਰੱਦ ਕਰ ਦਿੱਤਾ ਸੀ। ਜਿਸ ਕਾਰਨ ਰੋਹ ਵਿੱਚ ਆਏ ਬੇਰੁਜ਼ਗਾਰ ਅਧਿਆਪਕਾਂ ਵੱਲੋ 17 ਫਰਵਰੀ 2015 ਤੋ ਲਗਾਤਾਰ ਧੂਰੀ ਵਿਖੇ ਚਾਰ ਬੇਰੁਜ਼ਗਾਰ ਅਧਿਆਪਕ ਟੈਂਕੀ ਉੱਪਰ ਚੜੇ ਹੋਏ ਹਨ। ਪਰ ਸਰਕਾਰ ਵੱਲੋ ਅੱਜੇ ਤੱਕ ਕੋਈ ਵੀ ਸੁਣਵਾਈ ਨਹੀ ਕੀਤੀ ਗਈ।ਜਿਸ ਕਾਰਨ ਬੇਰੁਜ਼ਗਾਰ ਅਧਿਆਪਕਾਂ ਵਿੱਚ ਹੋਰ ਵੀ ਗੁੱਸਾ ਪਾਇਆ ਜਾ ਰਿਹਾ ਹੈ।ਇਸ ਲਈ ਹੁਣ ਤਰਨਤਾਰਨ ਦੇ ਸਾਰੇ ਬੇਰੁਜ਼ਗਾਰ ਅਧਿਆਪਕਾਂ ਨੇ ਧੂਰੀ ਵਿਖੇ ਚੱਲ ਰਹੇ ਧਰਨੇ ਵਿੱਚ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਵਿਪਨ ਗੋਇਲ, ਪ੍ਰਦੀਪ ਸਿੰਘ, ਸੁਖਦੀਪ ਸਿੰਘ, ਸਰਵਨ ਸਿੰਘ ਆਦਿ ਹਾਜ਼ਿਰ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply