Wednesday, July 3, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਅਰੰਭ

PPN0401201525

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਅਕਾਲ ਪੁਰਖ ਦੀ ਓਟ ਆਸਰਾ ਲੈ ਕੇ ਨਵੇਂ ਵਿਦਿਅਕ ਸੈਸ਼ਨ  ਦਾ ਅਰੰਭ ਕੀਤਾ ਗਿਆ । ਸਕੂਲ ਦੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਚੌਪਈ ਸਾਹਿਬ ਦਾ ਪਾਠ ਕੀਤਾ ਗਿਆ । ਉਪਰੰਤ ਬੀਬੀ ਪ੍ਰਭਜੋਤ ਕੌਰ ਅਤੇ ਸਕੂਲੀ ਵਿਦਿਆਰਥੀਆਂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ  ਪਰਮਾਤਮਾ ਅੱਗੇ ਨਵੇਂ ਸੈਸ਼ਨ ਦੀ ਸਫਲਤਾ ਲਈ ਅਰਦਾਸ ਬੇਨਤੀ ਕੀਤੀ ਗਈ । ਬੀਬੀ ਗੁਰਨੂਰ ਕੌਰ ਨੇ ਵੀ ਕੀਰਤਨ ਰਾਹੀਂ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਰਸ਼ਿਕ ਪ੍ਰੀਖਿਆ ਵਿੱਚ ਸਫਲਤਾ ਲਈ ਵਧਾਈ ਦਿੱਤੀ ਅਤੇ ਨਾਲ ਹੀ ਉਹਨਾਂ ਨੂੰ ਨਵੀਂ ਜਮਾਤ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ । ਉਹਨਾਂ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਵੱਧ ਤੋਂ ਵੱਧ ਸਹਿ ਵਿਦਿਅਕ ਸਰਗਰਮੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲੁਨਾਲ ਇੱਕ ਚੰਗਾ ਇਨਸਾਨ ਬਣਨ ਦਾ ਵੀ ਉਪਦੇਸ਼ ਦਿੱਤਾ । ਇਸ ਮੌਕੇ ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਨਰੂਲਾ, ਅਧਿਆਪਕ ਸਾਹਿਬਾਨ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply