
ਬਟਾਲਾ, 2 ਅਪਰੈਲ (ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਤੇ ਮਾਨਯੋਗ ਸਿੱਖਿਆ ਮੰਤਰੀ ਦੇ ਜਾਰੀ ਦਿਸ਼ਾਨਿਰਦੇਸ਼ਾਂ ਦੀ ਰੋਸ਼ਨੀ ਵਿਚ ਗੁਰਦਾਸਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਮਾਪੇ ਅਧਿਆਪਕ ਮੀਟਿੰਗਾਂ ਸੁਚਾਰੂ ਢੰਗ ਨਾਲ ਨੇਪਰੇ ਚੜਾਈਆਂ ਗਈਆਂ। ਇਸੇ ਹੀ ਲੜੀ ਤਹਿਤ ਗੁਰਦਾਸਪੁਰ ਦੇ ਨਜ਼ਦੀਕ ਸਰਕਾਰੀ ਮਿਡਲ ਸਕੂਲ ਵਿਖੇ ਬੀਤੇ ਦਿਨੀ ਮਾਪੇ ਅਧਿਆਪਕ ਮੀਟਿੰਗ ਮੁੱਖ ਅਧਿਆਪਕ ਅਮਰਜੀਤ ਸਿੰਘ ਪੂਰੇਵਾਲ, ਸਮੁੱਚੇ ਸਕੂਲ ਸਟਾਫ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ। ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ ।ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਿਆ। ਜਿਲ੍ਹਾ ਸਿਖਿਆ ਅਫਸਰ ਦਫਤਰ ਸੈਕੰਡਰੀ ਤੋਂ ਉਪ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਭਾਰਤ ਭੂੂਸ਼ਨ,ਐਲੀਮੈਂਟਰੀ ਜਿਲ੍ਹਾ ਸਿਖਿਆ ਅਫਸਰ ਗੁਰਦਾਸਪੁਰ ਸ੍ਰੀ ਸਲਵਿੰਦਰ ਸਿੰੰਘ ਸਮਰਾ, ਜਿਲ੍ਹਾ ਸਾਂਇੰਸ ਸੁਪਰਵਾਈਜ਼ਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ, ਜਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਪਰਮਿੰਦਰ ਸਿੰਘ ਸੈਣੀ ਬਤੌਰ ਮੁਖ ਮਹਿਮਾਨ ਦੇ ਤੌਰ ਤੇ ਪਹੁੰਚੇ। ਇਸ ਮੌਕੇ ਡਿਪਟੀ ਡੀ ਈ ੳ ਸ੍ਰੀ ਭਾਰਤ ਭੂਸ਼ਨ ਨੇ ਬੱਚਿਆਂ ਦੇ ਮਾਤਾ ਪਿਤਾ ਤੇ ਕਮੇਟੀ ਦੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਕਿਸੇ ਵੀ ਪੱਖ ਤੋ ਕਿਸੇ ਗੱਲੋਂ ਘੱਟ ਨਹੀਂ ਹਨ ਇਸ ਵਾਸਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਕਰਵਾਉਣੀ ਚਾਹੀਦੀ ਹੈ। ਸ੍ਰੀ ਸਲਵਿੰਦਰ ਸਿੰਘ ਸਮਰਾ ਡੀ ਈ ੳ ਐਲੀਮੈਂਟਰੀ ਗੁਰਦਾਸਪੁਰ ਨੇ ਕਿਹਾ ਕਿ ਸਰਕਾਰੀ ਸਕੂਲ ਹਰ ਖੇਤਰ ਵਿਚ ਨਾਮਣਾ ਘੱਟ ਰਹੇ ਹਨ, ਇਸ ਵਾਸਤੇ ਬੱਚਿਆਂ ਦੀ ਪੜ੍ਹਾਈ ਸਰਕਾਰੀ ਸਕੂਲਾਂ ਵਿਚ ਹੀ ਕਰਵਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ। ਮੁੱਖ ਮਹਿਮਾਨਾਂ ਵੱਲੋਂ ਸਕੂਲ ਵਿਚ ਪੜ੍ਹਾਈ, ਵਿਦਿਆਰਥੀਆਂ ਦੀ ਗਿਣਤੀ, ਤੇ ਮੁੱਖ ਅਧਿਆਪਕ ਦੀ ਪ੍ਰਸੰਸਾਂ ਕਰਦਿਆ ਕਿਹਾ ਮਿਹਨਤੀ ਅਧਿਆਪਕ ਵਿਭਾਗ ਦੀ ਸ਼ਾਨ ਹੁੰਦੇ ਹਨ।
ਇਸ ਮੌਕੇ ਹਾਜ਼ਰ ਮੁੱਖ ਮਹਿਮਾਨਾਂ ਵੱਲੋਂ ਛੇਵੀਂ, ਸਤਵੀਂ ਤੇ ਅੱਠਵੀਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਆ ਗਿਆ।ਸਕੂਲ ਸਟਾਫ ਤੇ ਸਕੂਲ ਮੈਨੇਜ਼ਮੈਂਟ ਕਮੇਟੀ ਵੱਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏੇ।ਡਿਪਟੀ ਡੀ ਈ ੳ, ਐਲੀਮੈਂਟਰੀ ਡੀ ਈ ੳ ਗੁਰਦਾਸਪੁਰ, ਜਿਲ੍ਹਾ ਸਾਂਇੰਸ ਸੁਪਰਵਾਈਜ਼ਰ ਵੱਲੋਂ ਸਕੂਲ ਮੈਨੇਜ਼ਮੈਂਟ ਕਮੇਟੀ ਦੇ ਚੇਅਰਮੈਨ ਛਣਕਾਰ ਸਿੰਘ ਨੂੰ ਸਕੂਲ ਪ੍ਰਤੀ ਕੀਤੇ ਕਾਰਜਾਂ ਕਰਕੇ ਸਨਮਾਨ ਚਿੰਨ੍ਹ ਦਿੱਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਪੂਰੇਵਾਲ, ਰਣਜੀਤ ਸਿੰੰਘ ਪੀ ਟੀ ਆਈ, ਚੇਅਰਮੈਨ ਛਣਕਾਰ ਸਿੰਘ, ਮੈਂਬਰ ਸੁਖਵਿੰਦਰ ਕੌਰ, ਅਸ਼ੋਕ ਕੁਮਾਰ, ਰਾਜਬੀਰ ਕੌਰ, ਸਰਪੰਚ ਪਿਆਰਾ ਸਿੰਘ, ਪੰਚਾਇਤ ਮੈਂਬਰ ਅਸ਼ੋਕ ਕੁਮਾਰ, ਭੋਲਾ ਸਿੰਘ, ਦਰਸ਼ਨ ਲਾਲ, ਨਰਿੰਦਰ ਸਿੰਘ, ਕਮਲਦੀਪ, ਕੰਵਲਜੀਤ ਸਿੰਘ, ਪਰਦੀਪ ਕੁਮਾਰ, ਆਦਿ ਹਾਜ਼ਰ ਸਨ। ਇਸ ਮੀਟਿੰਗ ਵਿਚ ਗਿੱਦੜ ਪਿੰਡੀ, ਬਰਨਾਲਾ, ਭੁਕਰਾ ਕੇਸ਼ੋ ਪੁਰ, ਭਗਵਾਨ ਪੁਰ, ਆਲੇ ਚੱਕ, ਜਾਫਰਪੁਰ ਆਦਿ ਪਿੰਡਾਂ ਦੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …
Punjab Post Daily Online Newspaper & Print Media