Thursday, July 16, 2026

ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

PPN0201201505

ਫਾਜਿਲਕਾ, 2 ਅਪ੍ਰੈਲ (ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿੱਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਬੱਚੀਆਂ ਦੇ ਅਭਿਭਾਵਕਾ ਨੂੰ ਉਨ੍ਹਾਂ ਦੀ ਸਾਰੇ ਸਾਲ ਦੀ ਕਾਰਗੁਜਾਰੀ ਬਾਰੇ ਦੱਸਿਆ ਗਿਆ। ਜਾਣਕਾਰੀ ਦਿੰਦੇ ਸਕੂਲ ਪ੍ਰਮੁੱਖ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਐਸਐਮਸੀ ਮੈਂਬਰ ਅਤੇ ਬੱਚੀਆਂ ਦੇ ਅਭਿਭਾਵਕ ਮੌਜੂਦ ਸਨ।ਅਭਿਭਾਵਕਾ ਨੂੰ ਸਕੂਲ ਦੀਆਂ ਪ੍ਰਾਪਤੀਆਂ ਅਤੇ ਸਰਕਾਰ ਵੱਲੋ ਦਿੱਤੀ ਜਾ ਰਹੀਆ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ।ਕਮੇਟੀ  ਦੇ ਚੇਅਰਮੈਨ ਮਹਾਂਵੀਰ ਅਤੇ ਸਰਪੰਚ ਰਵਿੰਦਰ ਕੁਮਾਰ ਨੇ ਆਪਣੇ ਬੱਚੀਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਛੇਵੀਂ ਤੋ 9ਵੀ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਅਤੇ ਪਹਿਲੇ 3 ਥਾਵਾਂ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply