
ਪੱਟੀ, 3 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਪੰਜਾਬ ਦੀ ਵਾਗਡੋਰ ਸੰਭਾਲ ਕੇ ਪੰਜਾਬ ਨੂੰ ਤਰੱਕੀ ਦੇ ਸਿਖਰ ਤੇ ਪਹੁੰਚਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਭਾਰਤੀ ਸਿਆਸਤ ਦੀ ਸਨਮਾਨਯੋਗ ਸ਼ਖਸ਼ੀਅਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਕੁਲਵੰਤ ਸਿੰਘ ਸਰਾਫ (ਸਾਬਕਾ ਨਗਰ ਕੌਂਸਲ ਪ੍ਰਧਾਨ ਪੱਟੀ) ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕੀਤਾ।ਸਰਾਫ਼ ਨੇ ਕਿਹਾ ਕਿ ਸz: ਬਾਦਲ ਨੇ ਪੰਜਾਬ ਦੇ ਲੋਕਾਂ ਦੀ ਤਰੱਕੀ ‘ਤੇ ਖੁਸ਼ਹਾਲੀ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਸ਼ੁਰੂ ਕਰਕੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਬਾਦਲ ਹਮੇਸ਼ਾ ਗਰੀਬਾਂ, ਕਿਸਾਨਾਂ ਅਤੇ ਖੇਤ ਮਜ਼ਦੁੂਰਾਂ ਦੇ ਹੱਕਾਂ ਲਈ ਅਵਾਜ਼ ਬੁਲੰਦ ਕਰਦੇ ਰਹੇ ਹਨ ਅਤੇ ਉਹ ਇਸ ਸਨਮਾਨ ਦੇ ਪੂਰਨ ਤੌਰ ‘ਤੇ ਹੱਕਦਾਰ ਹਨ। ਇਸ ਮੌਕੇ ‘ਤੇ ਗੁਰਜੀਤ ਸਿੰਘ ਕੁੱਕੂ ਸਰਾਫ਼, ਗੁਰਜਾਪਜੀਤ ਸਿੰਘ, ਅਮਨ ਕੁਮਾਰ ਵਿੱਪੀ ਸ਼ਾਹ, ਮਨਪ੍ਰੀਤ ਸਿੰਘ ਮੈਣੀ, ਸੁਖਚੈਨ ਸਿੰਘ ਕਾਕਾ, ਪਤਾਪ ਸਿੰਘ ਲਵਲੀ ਅਤੇ ਰੰਧਾਵਾ ਆਦਿ ਹਾਜ਼ਿਰ ਸਨ।
Punjab Post Daily Online Newspaper & Print Media