Tuesday, April 28, 2026

25 ਮਈ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ

PPN0404201503

ਬਠਿੰਡਾ, 3 ਅਪਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵੱਖ-ਵੱਖ ਇਤਿਹਾਸਿਕ ਸਥਾਨਾਂ ਤੋਂ ਨਗਰ ਕੀਰਤਨ ਸਜਾਏ ਜਾਣ ਦੀ ਲੜੀ ਅਧੀਨ ਪੰਜਵਾਂ ਅਲੌਕਿਕ ਨਗਰ ਕੀਰਤਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਆਗਾਮੀ 25 ਮਈ ਨੂੰ ਸਜਾਇਆ ਜਾਵੇਗਾ ਜਿਸ ਦੀਆਂ ਤਿਆਰੀਆਂ  ਹੁਣੇ ਤੋਂ ਹੀ ਸ਼ੁਰੂ ਹੋ ਗਈਆਂ ਹਨ। ਇਹ ਪ੍ਰਗਟਾਵਾ ਅੱਜ ਸ਼੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਜੋ ਕਿ ਵਿਸ਼ੇਸ਼ ਤੌਰ ‘ਤੇ ਇਨ੍ਹਾਂ ਨਗਰ ਕੀਰਤਨਾਂ ਦੀ ਦੇਖਰੇਖ ਕਰ ਰਹੇ ਹਨ, ਨੇ ਗੁਰਦੁਆਰਾ ਸਿੰਘ ਸਭਾ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 4 ਨਗਰ ਕੀਰਤਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ, ਦੂਜਾ ਪਹੂਵਿੰਡ ਤੋਂ, ਤੀਜਾ ਗੁਰਦੁਆਰਾ ਘੋੜਿਆਂ ਵਾਲੀ ਨਾਭਾ ਤੋਂ, ਚੌਥਾ ਫਿਰੋਜ਼ਪੁਰ ਤੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਸਜਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਇਸ ਮੌਕੇ ਮੌਜੂਦਾ ਸਿੱਖ ਨੁਮਾਇੰਦਿਆਂ ਨੇ ਭਾਈ ਵਡਾਲਾ ਨੂੰ ਹਰ ਤਰ੍ਹਾਂ  ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੀਟਿੰਗ ਵਿੱਚ ਭਾਈ ਘਨੱਈਆ ਸੇਵਾ ਦਲ ਦੇ ਮੁੱਖ ਸੇਵਾਦਾਰ ਸੁਖਬੀਰ ਸਿੰਘ ਬਿੱਟੂ, ਉਪਕਾਰ ਸਿੰਘ, ਦਵਿੰਦਰ ਸਿੰਘ ਰਾਜਾ, ਪ੍ਰਿਤਪਾਲ ਸਿੰਘ ਪਾਲੀ, ਯੂਥ ਆਗੂ ਯਾਦਵਿੰਦਰ ਸਿੰਘ ਬਰਾੜ, ਸੁਖਦੇਵ ਸਿੰਘ ਬੈਟਰੀਆਂ ਵਾਲੇ, ਗੁਰੂ ਰਾਮ ਦਾਸ ਸੇਵਾ ਸੋਸਾਇਟੀ ਤੋਂ ਤਜਿੰਦਰ ਸਿੰਘ, ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਤੋਂ ਰਮਨਦੀਪ ਸਿੰਘ ਸਮੇਤ ਹੋਰ ਵੀ ਸਿੱਖ ਹਾਜਰ ਸਨ। ਇਸ ਮੌਕੇ ਭਾਈ ਵਡਾਲਾ ਦਾ ਸਿੱਖ ਕਾਰਜਾਂ ਲਈ ਸਨਮਾਨ ਵੀ ਕੀਤਾ ਗਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply