ਬਠਿੰਡਾ, 3 ਅਪ੍ਰੈਲ (ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਡਿਪਾਰਟਮੈਂਟ ਆਫ਼ ਕਲਚਰਲ ਐਕਟੀਵਿਟੀਜ਼ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਇਕ ਹਾਸ ਰਸ ਕਵੀ ਸੰਮੇਲਨ ਦਾ ਆਯੋਜਿਨ ਕੀਤਾ ਗਿਆ। ਇਸ ਕਵੀ ਸੰਮੇਲਨ ਵਿੱਚ ਬਾਬਾ ਫ਼ਰੀਦ ਗਰੁੱਪ ਦੇ ਵੱਖ-ਵੱਖ ਕਾਲਜਾਂ ਦੇ ਲਗਭਗ 20 ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਮੁਜਾਹਰਾ ਕੀਤਾ। ਇਸ ਕਵੀ ਸੰਮੇਲਨ ਦੇ ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਧਾਲੀਵਾਲ ਚੇਅਰਮੈਨ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਤੇ ਸ਼੍ਰੀਮਤੀ ਪਰਮਜੀਤ ਕੌਰ ਧਾਲੀਵਾਲ, ਡਾਇਰੈਕਟਰ ਐਡਮਨ, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸ. ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਦਾ ਹੈ ਅਤੇ ਉਨਾਂ ਦੀ ਸਖਸ਼ੀਅਤ ਦਾ ਵਿਕਾਸ ਹੁੰਦਾ ਹੈ।
ਇਸ ਕਵੀ ਸੰਮੇਲਨ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਬਹੁਤ ਹੀ ਹਾਸਿਆਂ ਭਰੀਆਂ ਕਵਿਤਾਵਾਂ ਸੁਣਾਈਆਂ ਅਤੇ ਕਈ ਸਮਾਜਿਕ ਮਸਲਿਆਂ ਤੇ ਵਿਅੰਗ ਕੀਤੇ। ਵਿਦਿਆਰਥੀਆਂ ਦੁਆਰਾ ਪੇਸ਼ ਇਸ਼ਕ ਦੇ ਤੰਦ, ਮੇਰੇ ਨੇਹੁੰ ਦੀ ਕਹਾਣੀ ਅਤੇ ਰਾਵੀ ਵਿੱਚੋਂ ਨਿਕਲੀਆਂ ਤਿੰਨ ਲਹਿਰਾਂ ਸੁਣਾਕੇ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ। ਸੰਸਥਾ ਦੇ ਡਿਪਟੀ ਡਾਇਰੈਕਟਰ ਐਕਟੀਵਿਟੀਜ਼ ਬੀ.ਡੀ. ਸ਼ਰਮਾਂ ਅਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਾਇਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਸਰਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ‘ਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨਾਂ ਵੱਲੋਂ ਇਸ ਕਵੀ ਸੰਮੇਲਨ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਐਵਾਰਡ ਪ੍ਰਦਾਨ ਕੀਤੇ ਗਏ। ਅੰਤ ਵਿੱਚ ਬਾਬਾ ਫ਼ਰੀਦ ਕਾਲਜ ਦੇ ਡੀਨ ਸਟੂਡੈਂਟ ਵੈਲਫੇਅਰ ਮੈਡਮ ਰਣਬੀਰ ਕੌਰ ਬਰਾੜ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਲਈ ਧੰਨਵਾਦੀ ਸ਼ਬਦ ਕਹੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …