ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ ਦੀ ਅਗਵਾਈ ਵਿੱਚ ਗੁਰਦੁਆਰਾ ਪਾਤਸ਼ਾਹੀ ਪਹਿਲੀ ਪਾਣੀਪਤ, ਗੁਰਦੁਆਰਾ ਪਾਤਸ਼ਾਹੀ ਪਹਿਲੀ ਕਰਨਾਲ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਕਰਨਾਲ ਆਦਿ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।
ਸ. ਰਘੂਜੀਤ ਸਿੰਘ ਕਰਨਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਵ’ਲੋਂ ਲੰਗਰ ਦੀ ਪ੍ਰਥਾ ਚਲਾਉਣ ਦੇ ਸਵਿੱਚੁੇਸ’ੁਚੇ ਮਾਰਗ ‘ਤੇ ਚ’ਲਦਿਆਂ ਹੋਇਆ ਹਰਿਆਣਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ੩ ਦਿਨ ਸੇਵਾ ਕੀਤੀ।ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਸੰਗਤਾਂ ਧੰਨਤਾਯੋਗ ਹਨ ਜਿਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਤਨ, ਮਨ ਅਤੇ ਧਨ ਨਾਲ ਗੁਰੂੁਘਰ ਦੀ ਸੇਵਾ ਕਰਨ ਵਾਲਿਆਂ ਨੂੰ ਸਤਿਗੁਰੂ ਖੁਸ਼ੀਆਂ ਬਖ਼ਸ਼ਦੇ ਹਨ।
ਸ. ਸਤਿੰਦਰ ਸਿੰਘ ਨਿ’ਜੀ ਸਹਾਇਕ ਪ੍ਰਧਾਨ ਸਾਹਿਬ, ਸ. ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ. ਰਘੂਜੀਤ ਸਿੰਘ ਕਰਨਾਲ ਅਤੇ ਉਨ੍ਹਾਂ ਨਾਲ ਆਈਆਂ ਸੰਗਤਾਂ ਨੂੰ ਗੁਰੂੁਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਜਤਿੰਦਰ ਸਿੰਘ ਐਡੀ: ਮੈਨੇਜਰ, ਸ. ਹਰਪ੍ਰੀਤ ਸਿੰਘ ਤੇ ਸ. ਦਰਸ਼ਨ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਸੁ’ਖਾ ਸਿੰਘ ਕਰਨਾਲ, ਬਾਬਾ ਗੁਰਮੀਤ ਸਿੰਘ ਜੰਡਲਾ, ਬਾਬਾ ਦਲਵਿੰਦਰ ਸਿੰਘ, ਬਾਬਾ ਰਾਮ ਸਿੰਘ ਸੀਘੜੇ ਵਾਲੇ, ਬਾਬਾ ਬਾਬੂ ਸਿੰਘ, ਬਾਬਾ ਜੋਗਾ ਸਿੰਘ ਤਲੌੜੀ ਵਾਲੇ, ਜਥੇਦਾਰ ਅਮੀਰ ਸਿੰਘ ਘਰੌਂਡਾ, ਸ. ਬਲਕਾਰ ਸਿੰਘ ਪ੍ਰਧਾਨ ਗੁਰਦੁਆਰਾ ਪਾਤਸ਼ਾਹੀ ਪਹਿਲੀ ਕਰਨਾਲ, ਸ.ਪ੍ਰਤਾਪ ਸਿੰਘ, ਸ. ਹਰਭਜਨ ਸਿੰਘ, ਸ. ਸੁਖਵੰਤ ਸਿੰਘ, ਸ. ਹਰਦੀਪ ਸਿੰਘ, ਸ. ਟੀ ਪੀ ਸਿੰਘ ਤੇ ਸ. ਦਵਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media