ਜੰਡਿਆਲਾ ਗੁਰੁ, 4 ਅਪ੍ਰੈਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸੇਂਟ ਸੋਲਜਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿੱਖੇ ਸਕੂਲ ਦਾ 17ਵਾਂ ਸਥਾਪਨਾ ਦਿਵਸ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈ ਕੇ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਕੀਤੀ ਗਈ।ਸ: ਰਾਜ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਹਿਜ ਪਾਠ ਰਾਹੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਦੇ ਮੁੱਖ ਮਹਿਮਾਨ ਗੁਰਦੁਆਰਾ ਤਪ ਅਸਥਾਨ ਬਾਬਾ ਹੰਦਾਲ ਜੀ ਦੇ ਮੁੱਖ ਸੇਵਾਦਾਰ ਬਾਬਾ ਪਰਮਾਨੰਦ ਨੇ ਬੱਚਿਆਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਅਤੇ ਚੰਗੇ ਕਰਮ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਐਮ.ਡੀ. ਸ: ਮੰਗਲ ਸਿੰਘ ਕਿਸ਼ਨਪੁਰੀ ਅਤੇ ਸਕੂਲ ਦੀ ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਨੇ ਬਾਬਾ ਪਰਮਾਨੰਦ ਜੀ ਨੂੰ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਜਗਜੀਤ ਸਿੰਘ ਰੰਧਾਵਾ, ਪ੍ਰਿੰਸੀਪਲ ਮਨਿੰਦਰ ਸਿੰਘ ਪਲਾਸੌਰ, ਪ੍ਰਿੰਸੀਪਲ ਮੈਡਮ ਅਮਨਦੀਪ ਥਿੰਦ, ਸਰਪੰਚ ਬੂਟਾ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਦੀਪ ਸਿੰਘ ਮਲਹੋਤਰਾ, ਤੀਰਥ ਸਿੰਘ, ਮਨਜਿੰਦਰ ਸਿੰਘ, ਸਾਹਿਬ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਸਾਧੂ ਸਿੰਘ, ਮੈਂਬਰ ਜਸਵਿੰਦਰ ਸਿੰਘ ਹਾਂਡਾ, ਬਲਵਿੰਦਰ ਸਿੰਘ, ਬਲਰਾਮ ਦੱਤ, ਲੈਕਚਰਾਰ ਜਸਵਿੰਦਰ ਸਿੰਘ, ਡਾ: ਰੁਪਿੰਦਰ ਸਿੰਘ, ਡਿਪਟੀ ਡਾਇਰੈਕਟਰ ਸ: ਮਹਿੰਦਰ ਸਿੰਘ, ਨਵਪ੍ਰੀਤ ਕੌਰ, ਸ਼ਿਲਪਾ ਸ਼ਰਮਾਂ, ਸੁਰਿੰਦਰ ਕੌਰ, ਸੰਨੀ ਸ਼ਰਮਾ ਮੀਤ ਪ੍ਰਧਾਨ ਨਗਰ ਕੋਂਸਲ ਜੰਡਿਆਲਾ, ਅਵਤਾਰ ਸਿੰਘ ਕੋਂਸਲਰ, ਟੋਨੀ ਚੋਪੜਾ, ਹਰਚਰਨ ਸਿੰਘ ਬਰਾੜ ਕੋਂਸਲਰ, ਸਵਿੰਦਰ ਸਿੰਘ ਚੰਦੀ, ਡਾ: ਨਿਰਮਲ ਸਿੰਘ, ਬਲਦੇਵ ਸਿੰਘ ਗਾਂਧੀ ਆਦਿ ਹਾਜ਼ਰ ਸਨ। ਆਖੀਰ ਵਿੱਚ ਮੰਗਲ ਸਿੰਘ ਕਿਸ਼ਨਪੁਰੀ ਨੇ ਆਈਆਂ ਸੰਗਤਾਂ ਦਾ ਧਨਵਾਦ ਕੀਤਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media