Friday, April 24, 2026

ਗੁਰੂ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਧਾਰਮਿਕ ਭਾਵਨਾ ਭੜਕਾਉਣ ਹੇਠ ਪਰਚਾ ਦਰਜ ਕਰਕੇ ਦੋਸ਼ੀਆ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਪੈ੍ਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਨੇ ਦੱਸਿਆ ਕਿ ਪਿਛਲੇ ਦਿਨੀਂ ਸੋਸ਼ਲ ਸਾਈਟ (ਫੇਸਬੁੱਕ) ਤੇ ਹਿੰਦੂ ਸਮਾਜ ਪੰਜਾਬ ਨਾਮ ਦੇ ਪੇਜ ਵਿੱਚ ਸ਼ਰਾਰਤੀ ਲੋਕਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਤਸਵੀਰ ਨਾਲ ਛੇੜਛਾੜ ਕਰਕੇ ਸ਼ਿਵਲਿੰਗ ਨਾਲ ਦਿਖਾਇਆ ਹੈ।ਇਸ ਦੇ ਨਾਮ ਹੀ ਪੰਥ ਮਾਤਾ ਸਾਹਿਬ ਕੌਰ, ਬੇਬੇ ਨਾਨਕੀ ਤੇ ਮਾਤਾ ਗੁਜਰ ਕੌਰ ਅਤੇ ਹੋਰ ਕੌਮੀ ਸ਼ਹੀਦਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ ਜਿਸ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਇਸ ਘਿਨਾਉਣੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਸੀ ਤੇ ਨਾਲ ਹੀ ਆਦੇਸ਼ ਦਿੱਤੇ ਸਨ ਕਿ ਇਸ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਸਬੰਧਤ ਦੋਸ਼ੀਆਂ ਦਾ ਪਤਾ ਲਗਾ ਕੇ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸ਼ਿਕਾਇਤ ਪੱਤਰ ਲਿਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ੋ੍ਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ ਤੇ ਸਿੱਖ ਗੁਰੂ ਸਾਹਿਬਾਨ ਬਾਰੇ ਭੱਦੀ ਸ਼ਬਦਾਵਲੀ ਜਾਂ ਗੁਰੂ ਸਾਹਿਬ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਦੀ ਕਿਸੇ ਨੂੰ ਵੀ ਹਰਗਿਜ ਇਜਾਜਤ ਨਹੀਂ ਦੇਵੇਗੀ।ਉਨ੍ਹਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਜੇਕਰ ਕੋਈ ਗਲਤ ਹਰਕਤ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਜ਼ਰੂਰੀ ਹੈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply