ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਸਾਹਿਬ ਪਿੰਡ ਸਾਹਨੀ ਤਹਿਸੀਲ ਫਗਵਾੜਾ (ਕਪੂਰਥਲਾ), ਗੁਰਦੁਆਰਾ ਹਰੀਸਰ ਸਾਹਿਬ ਪਿੰਡ ਬਹਾਵਵਾਲਾ ਜ਼ਿਲ੍ਹਾ (ਅਬੋਹਰ) ਤੇ ਗੁਰਦੁਆਰਾ ਸਾਹਿਬ ਸਿੱਧੂ ਪੱਤੀ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਗੁਰਮਤਿ ਸਮਾਗਮ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਤੇ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਭਾਈ ਕੁਲਵਿੰਦਰ ਸਿੰਘ ਤੇ ਭਾਈ ਬਲਦੇਵ ਸਿੰਘ ਸਭਰਾ ਦੇ ਕਵੀਸ਼ਰੀ ਜੱਥਿਆ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ।ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 227 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਸ. ਸਤਪਾਲ ਸਿੰਘ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋ. ਮਨਜੀਤ ਸਿੰਘ, ਭਾਈ ਮਲਕੀਤ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਅਮਰਜੀਤ ਸਿੰਘ ਤੇ ਭਾਈ ਪਰਵਿੰਦਰ ਸਿੰਘ ਪ੍ਰਚਾਰਕ, ਭਾਈ ਜੁਗਰਾਜ ਸਿੰਘ ਤੇ ਭਾਈ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media