Tuesday, April 21, 2026

ਚੋਰੀ ਦੇ ਮੋਟਰਸਾਈਕਲ ਤੇ 100 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇਕ ਕਾਬੂ

ਛੇਹਰਟਾ, 5 ਅਪ੍ਰੈਲ (ਨੋਬਲ) – ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲ਼ਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਦੇ ਮੁੱਖੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਐਸ ਆਈ ਨਿਸ਼ਾਨ ਸਿੰਘ ਇੰਚਾਰਜ ਪੁਲਿਸ ਚੋਂਕੀ ਰਣਜੀਤ ਐਵਿਨਿਊ ਵਲੋਂ ਸੀ ਬਲਾਕ ਰਣਜੀਤ ਐਵਨਿਊ ਵਿਖੇ ਸਾਜਨ ਕੁਮਾਰ ਪੁੱਤਰ ਗਿਰਧਾਰੀ ਲਾਲ ਵਾਸੀ ਕਰਮਪੁਰਾ ਨਵੀਂ ਆਬਾਦੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ, ਤਲਾਸ਼ੀ ਦੌਰਾਨ ਜਿਸ ਦੀ ਡਿੱਗੀ ਵਿਚੋਂ 100 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਹੋਇਆ ਹੈ। ਪੁਲਸ ਨੇ ਕਥਿਤ ਦੌਸ਼ੀ ਖਿਲ਼ਾਫ ਸਿਵਲ ਲਾਈਨ ਥਾਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply