ਅੰਮ੍ਰਿਤਸਰ, 6 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵੱਲੋਂ ਕਾਨੂੰਨੀ ਸਿਖਿਆ ਅਤੇ ਕਿੱਤੇ ਵਿਚ ਮੌਜੂਦਾ ਰੂਝਾਨ ਵਿਸ਼ੇ ‘ਤੇ ਇਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।
ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ, ਨਵੀਂ ਦਿੱਲੀ ਦੇ ਕਾਨੂੰਨ ਵਿਭਾਗ ਦੇ ਡਾ. ਅਫਜ਼ਲ ਵਾਨੀ ਨੇ ਇਹ ਭਾਸ਼ਣ ਦਿੱਤਾ। ਵਿਭਾਗ ਦੇ ਮੁਖੀ, ਪ੍ਰੋ. ਵਿਨੈ ਕਪੂਰ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਵਿਭਾਗ ਦੇ ਪ੍ਰੋ. ਰਤਨ ਸਿੰਘ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਤੇ ਪ੍ਰੋ. ਬਿਮਲਦੀਪ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਪ੍ਰੋ. ਵਾਨੀ ਨੇ ਕਾਨੂੰਨ ਦੇ ਖੇਤਰ ਵਿਚ ਓਬਜੈਕਟਿਵਜ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਕੀਲ ਰਾਜ ਤੇ ਆਮ ਆਦਮੀ ਵਿਚ ਕੜੀ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਅਣਹੋਂਦ ਵਿਚ ਅਰਾਜਕਤਾ ਫੈਲ ਸਕਦੀ ਹੈ ਅਤੇ ਚੰਗੇ ਸਮਾਜ ਦੀ ਸਿਰਜਣਾ ਲਈ ਕਾਨੂੰਨਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਤੇ ਰਾਸ਼ਟਰ ਦੇ ਕਮਜ਼ੋਰ ਵਰਗਾਂ ਨੂੰ ਉੱਚਾ ਚੁੱਕਣਾ ਲਈ ਉਨ੍ਹਾਂ ਨੂੰ ਕਾਨੂੰਨ ਬਾਰੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨ ਵਿਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣੂੰ ਕਰਵਾਇਆ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media