Monday, August 10, 2026

ਉਪਕਾਰ ਸਿੰਘ ਸੰਧੂ ਵੱਲੋਂ ਠੇਕੇਦਾਰ ਮਹਿੰਦਰ ਸਿੰਘ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

PPN0604201508

ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ) – ਜਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਠੇਕੇਦਾਰ ਗੁਰਮੀਤ ਸਿੰਘ ਦੇ ਪਿਤਾ ਸz: ਮਹਿੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣਾ ਕਰਨ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਠੇਕੇਦਾਰ ਦੇ ਗ੍ਰਹਿ ਭਾਈ ਲਾਲੋ ਜੀ ਨਗਰ ਵਿਖੇ ਪਹੁੰਚੇ।ਉਨਾਂ ਨੇ ਪਰਿਵਾਰ ਦੇ ਮੈਂਬਰਾਂ ਸ: ਹਰਜੀਤ ਸਿੰਘ ਜੇ.ਕੇ, ਸ: ਹਰਬੰਸ ਸਿੰਘ ਠੇਕੇਦਾਰ, ਸ: ਜਸਵਿੰਦਰ ਸਿੰਘ ਵੱਲ੍ਹਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਉਨਾਂ ਦੇ ਨਾਲ ਖੜੇ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸ: ਭੁਪਿੰਦਰ ਸਿੰਘ ਰਾਹੀ, ਕੌਂਸਲਰ ਸ: ਅਮਰੀਕ ਸਿੰਘ ਲਾਲੀ, ਸ: ਮਨਜੀਤ ਸਿੰਘ ਮੰਜਲ, ਸ: ਨਰਿੰਦਰ ਸਿੰਘ ਬਿੱਟੂ ਐਮ.ਆਰ., ਹਰਵਿੰਦਰ ਸਿੰਘ ਸੰਧੂ, ਮਨਮੋਹਨ ਸਿੰਘ ਬੰਟੀ ਵੇਰਕਾ, ਭੁਪਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply