Wednesday, October 14, 2026

ਜਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੇ ਨਾੜ ਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ

ਫਾਜ਼ਿਲਕਾ, Ravinder D.C. FAZILKA 7 ਅਪ੍ਰੈਲ (ਵਿਨੀਤ ਅਰੋੜਾ) – ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਫੋਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਾਜ਼ਿਲਕਾ ਅੰਦਰ ਕਣਕ ਦੇ ਨਾੜ ਅਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।
ਜਿਲ੍ਹਾ ਮੈਜਿਸਟਰੇਟ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਆਮ ਵੇਖਣ ਵਿਚ ਆਇਆ ਹੈ ਕਿ ਕਣਕ ਦੀ ਫਸਲ ਕੱਟਣ ਉਪਰੰਤ ਕਣਕ ਦੇ ਨਾੜ ਤੇ ਹੋਰ ਰਹਿੰਦ ਖੂਹੰਦ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।ਇਸ ਤੋਂ  ਇਲਾਵਾ ਨਾੜ ਨੂੰ ਅੱਗ ਲਗਾਉਣ ਨਾਲ ਧੂਏਂ ਨਾਲ ਪ੍ਰਦੂਸ਼ਨ ਫੈਲਦਾ ਹੈ ਜੋ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਕਾਰਣ ਬਣਦਾ ਹੈ।ਕਣਕ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਆਲੇ ਦੁਆਲੇ ਦੀਆਂ ਫਸਲਾਂ, ਅਬਾਦੀ ਖੇਤਰਾਂ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ ਅਤੇ ਇਸ ਦੇ ਧੂੲਂੇ ਨਾਲ ਸੜਕ ਹਾਦਸੇ ਵਾਪਰਦੇ ਹਨ ਤੇ ਆਵਾ ਜਾਈ ਵਿਚ ਵੀ ਵਿਘਣ ਪੈਂਦਾ ਹੈ।ਉਨ੍ਹਾਂ ਕਿਹਾ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਫਾਜ਼ਿਲਕਾ ਜਿਲ੍ਹੇ ਵਿਚ ਕਣਕ ਦੇ ਨਾੜ ਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਈ ਜਾਂਦੀ ਹੈ । ਇਹ ਹੁਕਮ 30 ਜੂਨ 2015 ਤੱਕ ਲਾਗੂ ਰਹਿਣਗੇ ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply