Wednesday, August 12, 2026

ਵਿਸਾਖੀ ਮੇਲੇ ਦੌਰਾਨ ਤਲਵੰਡੀ ਸਾਬੋ ਦੀ ਹਦੂਦ ‘ਚ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ

ਬਠਿੰਡਾ, 8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਹਰ ਸਾਲ ਦੀ ਤਰ੍ਹਾਂ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਵਿਖੇ 13 ਅਪ੍ਰੈਲ 2014 ਨੂੰ ਲੱਗ ਰਹੇ ਵਿਸਾਖੀ ਮੇਲੇ ਦੌਰਾਨ ਕਾਨੂੰਨ ਵਿਵਸਥਾ ਅਤੇ ਜਨਤਕ ਸ਼ਾਂਤੀ ਬਣਾਈ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਬਸੰਤ ਗਰਗ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਕਸਬਾ ਤਲਵੰਡੀ ਸਾਬੋ ਦੀ ਹਦੂਦ ਅੰਦਰ ਮਿਤੀ 12-4-2015 ਤੋਂ 15-4-2015 ਤੱਕ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੁਕਮ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply