Wednesday, August 12, 2026

ਸੰਤ ਕਬੀਰ ਸਕੂੁਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਆਯੋਜਿਤ

PPN0804201507

ਬਠਿੰਡਾ,  8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਸਥਾਨਕ ਸ਼ਹਿਰ ਦੇ ਨਜਦੀਕ ਸੰਤ ਕਬੀਰ ਕਾਨਮੈਂਟ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਨ ਮੌਕੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਅਖੰਡ ਪਾਠ ਜੀ ਦੇ ਭੋਗ ਪਾਉਂਣ ਉਪਰੰਤ ਗੁਰੂ ਘਰ ਦੇ ਰਾਗੀਆਂ ਵਲੋਂ ਸਬਦ ਕੀਰਤਨ ਕੀਤਾ ਗਿਆ । ਇਸ ਮੌਕੇ ਫਾਊਡਰ ਪ੍ਰਿੰਸੀਪਲ ਮੈਡਮ ਪੁਸ਼ਪਾ ਅਰੋੜਾ ਦੀ ਆਮਿਕ ਸ਼ਾਂਤੀ  ਅਤੇ ਬੱਚਿਆਂ ਦੀ ਪੜ੍ਹਾਈ ‘ਤੇ ਤਰੱਕੀ ਤੋਂ ਇਲਾਵਾ ਆਵਾਜਾਈ ਸਾਧਨਾ ਲਈ  ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਵਲੋਂ ਅਰਦਾਸ ਕੀਤੀ ਗਈ । ਅੰਤ ਵਿਚ ਆਏ ਮਹਿਮਾਨਾ ,ਬੱਚਿਆਂ ਦੇ ਮਾਪਿਆਂ ਅਤੇ ਹੋਰ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply