ਅੰਮ੍ਰਿਤਸਰ, 8 ਅਪ੍ਰੈਲ (ਦੀਪ ਦਵਿੰਦਰ ਸਿੰਘ)- ਵਿਰਸਾ ਵਿਹਾਰ ਸੋਸਾਇਟੀ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਪੰਜਾਬੀ ਗ਼ਲਪਕਾਰ ਅਤੇ ਨਾਵਲਕਾਰ ਕੁਲਜੀਤ ਮਾਨ ਦੇ ਸੱਜਰੇ ਕਹਾਣੀ-ਸੰਗ੍ਰਹਿ ‘ਝੁਮਕੇ’ ਦਾ ਰਲੀਜ਼ ਸਮਾਰੋਹ ਅਤੇ ਵਿਚਾਰ ਚਰਚਾ 10 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ। ਦੀਪ ਦੇਵਿੰਦਰ ਸਿੰਘ, ਜਗਦੀਸ਼ ਸਚਦੇਵਾ ਅਤੇ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਵਿਰਸਾ ਵਿਹਾਰ ਦੇ ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ ਵਿੱਚ ਸ਼ੁਕਰਵਾਰ ਬਾਅਦ ਦੁਪਹਿਰ 3 ਵਜੇ ਹੋਣ ਵਾਲੇ ਇਸ ਸਾਹਿਤਕ ਸਮਾਗਮ ਦੀ ਪ੍ਰਧਾਨਗੀ ਸ੍ਰੀ ਕੇਵਲ ਧਾਲੀਵਾਲ ਅਤੇ ਡਾ. ਜੋਗਿੰਦਰ ਕੈਰੋਂ ਸਾਂਝੇ ਤੌਰ ਤੇ ਕਰਨਗੇ। ਪੰਜਾਬੀ ਵਿਦਵਾਨ ਡਾ. ਪ੍ਰਮਿੰਦਰ, ਡਾ. ਬਲਜੀਤ ਕੌਰ ਰਿਆੜ, ਡਾ. ਇਕਬਾਲ ਕੌਰ ਸੌਂਧ ਅਤੇ ਡਾ. ਊਧਮ ਸਿੰਘ ਸ਼ਾਹੀ ਚਰਚਾ ਅਧੀਨ ਪੁਸਤਕ ਤੇ ਵਿਚਾਰ ਪੇਸ਼ ਕਰਨਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …