ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁਚੀ ਮਾਨਵਤਾ ਦੇ ਧਾਰਮਿਕ ਵਿਸ਼ਵਾਸ ਦੀ ਆਜ਼ਾਦੀ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਵੀਰਵਾਰ 9 ਅਪ੍ਰੈਲ ਸ਼ਾਮ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦਸਿਆ ਗਿਆ ਹੈ ਕਿ ਇਸ ਮੌਕੇ ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਪ੍ਰਭਾਤ, ਭਾਈ ਰਣਜੀਤ ਸਿੰਘ ਖਾਲਸਾ ਅਤੇ ਭਾਈ ਮਨਪ੍ਰੀਤ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਗੁਰ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬ ਸਾਈਟ www.dsgmc.in ਪੁਰ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media