ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਬੀ.ਬੀ.ਕੇ. ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੇ ਮਲਟੀ ਮੀਡੀਆ ਵਿਭਾਗ ਦੀਆਂ ਤਿੰਨ ਵਿਦਿਆਰਥਣਾਂ, ਸੁਮਨ ਸ਼ਰਮਾ, ਦਿਵਿਆ ਸਹਿਗਲ ਅਤੇ ਪਲਕ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ‘ਚ 700 ਵਿਚੋ 657 ਅੰਕ ਹਾਸਿਲ ਕਰਕੇ ਪਹਿਲਾ ਦਰਜਾ ਪ੍ਰਾਪਤ ਕੀਤਾ।ਸਪਨਾ ਸ਼ਰਮਾ ਅਤੇ ਸਨੀਆਂ ਚੰਦੋਕ ਨੇ ਵੀ ਯੂਨੀਵਰਸਿਟੀ ਪੁਜ਼ੀਸ਼ਨ ਹਾਸਿਲ ਕੀਤੀ।ਪ੍ਰਿੰਸੀਪਲ ਡਾ ਸ਼੍ਰੀਮਤੀ) ਨੀਲਮ ਕਾਮਰਾ ਨੇ ਜੇਤੂ ਵਿਦਿਆਰਥਣਾਂ ਤੇ ਅਧਿਆਪਕਾ ਨੂੰ ਮੁਬਾਰਕ ਦਿੰਦਿਆਂ ਸਖਤ ਮਿਹਨਤ ਕਰਨ ਲਈ ਪ੍ਰੇਰਿਆ।ਸ਼੍ਰੀ ਸੰਜੀਵ ਸ਼ਰਮਾ (ਵਿਭਾਗ ਮੁਖੀ) ਸਨੇਹਾ ਕਪੂਰ, ਅਤੇ ਸਵਾਤੀ ਕੰਸਰਾ ਨੇ ਵਿਦਿਆਰਥਣਾਂ ਨੂੰ ਮੁਬਾਰਕ ਦਿੰਦਿਆ ਆਉਣ ਵਾਲੇ ਇਮਤਿਹਾਨਾਂ ਲਈ ਪ੍ਰੇਰਿਤ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …