Friday, November 6, 2026

 ਕੰਵਲਜੀਤ ਕੌਰ ਨੇ ਨੇ ਬੀ. ਐਸ. ਸੀ (ਬਾਇਓਟੈਕ) ਸਮੈਸਟਰ-1 ‘ਚ ਹਾਸਲ ਕੀਤਾ ਪਹਿਲਾ ਸਥਾਨ

PPN0804201515
ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ. ਐਸ. ਸੀ. (ਬਾਇਓਟੈਕ) ਸਮੈਸਟਰ-ਪਹਿਲਾ, ਤੀਜਾ ਤੇ ਪੰਜਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਜਿਸ ਵਿਚੋਂ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੀ ਬੀ. ਐਸ. ਸੀ. (ਬਾਇਓਟੈਕ) ਸਮੈਸਟਰ-ਪਹਿਲਾ ਦੀ ਕੰਵਲਜੀਤ ਕੌਰ ਨੇ 90.4% ਪ੍ਰਾਪਤ ਕਰਕੇ ਯੂਨੀਵਰਸਿਟੀ ‘ਚ ਪਹਿਲਾ ਅਤੇ ਨਵਪ੍ਰੀਤ ਕੌਰ ਸਮੈਸਟਰ-ਤੀਜਾ ਨੇ 86% ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।
ਕਾਲਜ ਦੇ ਪ੍ਰਿੰਸੀਪਲ ਮੈਡਮ ਡਾ. (ਸ਼੍ਰੀਮਤੀ) ਨੀਲਮ ਕਾਮਰਾ ਨੇ ਇਨ੍ਹਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਪਲੱਬਧੀ ਤੇ ਉਹਨਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਚੰਗੇ ਨੰਬਰ ਲੈਣ ਲਈ ਉਤਸ਼ਾਹਿਤ ਵੀ ਕੀਤਾ।ਵਿਦਿਆਰਥੀਆਂ ਨੇ ਇਸ ਸਫਲਤਾ ਤੇ ਕਾਲਜ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply