ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ) – 17 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ ‘ਨਾਨਕ ਸ਼ਾਹ ਫਕੀਰ’ ਦਾ ਵਿਵਾਦ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜਿਥੇੇ ਫਿਲਮ ਬਣਾਉਣ ਵਾਲੇ ਨਿਰਮਾਤਾ, ਫਿਲਮ ਵਿੱਚ ਅਦਾਕਾਰੀ ਕਰਨ ਵਾਲੇ ਕਿਰਦਾਰਾਂ ਦੀ ਨੁਕਤਾਚੀਨੀ ਹੋ ਰਹੀ ਹੈ, ਉੱਥੇ ਸਿੱਖਾਂ ਦੀ ਸਰਵਉੱਣ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਫਿਲਮ ਬਣਾਉਣ ਲਈ ਉਤਸ਼ਾਹਿਤ ਕਰਦਾ ਜਾਰੀ ਹੋਇਆ ਪੱਤਰ ਵੀ ਵਿਵਾਦਾਂ ਵਿੱਚ ਘਿਰ ਗਿਆ ਹੈ।ਇਸ ਬਾਰੇ ਗੱਲਬਾਤ ਕਰਦੇ ਹੋਏ ਫਤਿਹ ਫਾਉਂਡੇਸ਼ਨ ਦੇ ਮੈਂਬਰ ਸ. ਇਕਵਾਕ ਸਿੰਘ ਪੱਟੀ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਗੁਰੂ ਸਾਹਿਬਾਨ ਜਾਂ ਉਹਨਾਂ ਦੇ ਪਰਿਵਾਰ ਨਾਲ ਸਬੰਧਿਤ ਵਿਅਕਤੀ ਨੂੰ ਪਰਦੇ ਤੇ ਨਹੀਂ ਦਿਖਾਇਆ ਗਿਆ, ਪਰ ਮੌਜੂਦਾ ਦੌਰ ਵਿੱਚ ਥ੍ਰੀ ਡੀ ਤਕਨੀਕ ਰਾਹੀਂ ਭਾਵੇਂ ਕਿ ਫਿਲਮਾਂ ਬਣ ਰਹੀਆਂ ਹਨ, ਪਰ ਫਿਲਮ ਨਾਨਕ ਸ਼ਾਹ ਫਕੀਰ ਵਿੱਚ ਕੰਮ ਕਰਨ ਵਾਲੇ ਕਿਰਦਾਰਾਂ ਨੇ ਉਸ ਸਮੇਂ ਦੇ ਕਿਸੇ ਵੀ ਕਿਰਦਾਰ ਨਾਲ ਇਨਸਾਫ ਨਹੀਂ ਕੀਤਾ।ਫਿਲਮ ਦੀ ਕਹਾਣੀ ਵੀ ਪ੍ਰਚੱਲਿਤ ਮਨਘੜਤ ਸਾਖੀਆਂ ਤੇ ਆਧਾਰਿਤ ਹੈ ਅਤੇ ਗੁਰੂ ਨਾਨਕ ਸਾਹਿਬ ਜੀ ਦੀ ਵਿਚਾਰਧਾਰਾ ਦੇ ਵਿਰੁੱਧ ਹੈ, ਕਿਉਂਕਿ ਉਸ ਵਿੱਚ ਕਰਾਮਾਤਾਂ ਜਾਂ ਹੋਰ ਢੰਗਾਂ ਨਾਲ ਗੁਰਮਤਿ ਸਿਧਾਂਤਾਂ ਦੀ ਉਲੰਘਣਾ ਕੀਤੀ ਗਈ ਹੈ।ਉਨਾਂ ਮੰਗ ਕੀਤੀ ਕਿ ਬਿਨ੍ਹਾਂ ਦੇਰੀ ਕੇਵਲ ਗੁਰੂ ਨਾਨਕ ਸਾਹਿਬ ਦੇ ਕਿਰਦਾਰ ਦਾ ਬਹਾਨਾ ਬਣਾ ਕੇ ਹੀ ਨਹੀਂ, ਬਲਕਿ ਫਿਲਮ ਵਿੱਚ ਦਿਖਾਏ ਗਏ ਕਲਪਿਤ ਸਾਖੀਆਂ ਨਾਲ ਜੁੜੇ ਦ੍ਰਿਸ਼ਾਂ ਨੂੰ ਵੀ ਸਾਹਮਣੇ ਰੱਖਦਿਆਂ ਫਿਲਮ ਦਾ ਵਿਰੋਧ ਹੋਣਾ ਚਾਹੀਦਾ ਹੈ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media