
ਅਲਗੋਂ ਕੋਠੀ, 9 ਅਪ੍ਰੈਲ (ਹਰਦਿਆਲ ਸਿੰਘ ਭੈਣੀ) – ਤਰਨ ਤਾਰਨ ਜਿਲੇ ਦੇ ਥਾਣਾ ਭਿਖੀਵਿੰਡ ਦੇ ਪਿੰਡ ਭਾਈ ਲੱਧੂ ਵਿਖੇ ਮਮੂਲੀ ਵਿਵਾਦ ਦੇ ਚੱਲਦਿਆਂ ਕਰਮਜੀਤ ਸਿੰਘ ਨਾਮਕ ਵਿਅਕਤੀ ਨੂੰ ਕੁੱਝ ਵਿਅਕਤੀਆਂ ਵੱਲੋ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਵਿੱਚ ਇੱੱਕ ਵਿਅਕਤੀ ਜਖਮੀ ਹੋ ਗਿਆ ਹੈ, ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਪੁਲਿਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਤੇ ਅੱਠ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ
ਮਿਲੀ ਜਾਣਕਾਰੀ ਅਨੁਸਾਰ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਪਿੰਡ ਭਾਈ ਲੱਧੂ ਵਿਖੇ ਅੱਜ ਸਵੇਰ ਘਰੋਂ ਪੱਟੀ ਅਦਾਲਤ ਵਿੱਚ ਤਰੀਕ ਭੁੱਗਤਣ ਜਾ ਰਹੇ ਕਰਮਜੀਤ ਸਿੰਘ ਨੂੰ ਪਿੰਡ ਦੇ ਹੀ ਕੁੱਝ ਵਿਅਕਤੀਆਂ ਵੱਲੋ ਪੁਰਾਣੀ ਰੰਜਿਸ਼ ਦੇ ਚੱਲਦਿਆਂ ਘੇਰ ਕੇ ਗੋਲੀਆਂ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਤ ਹੋ ਗਈ।ਜਦਕਿ ਗੁਰਚੇਤ ਸਿੰਘ ਨਾਮੀ ਵਿਅਕਤੀ ਜਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਘਟਨਾ ਬਾਰੇ ਜਾਣਕਾਰੀ ਦੇਂਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਟਰਾਲੀ ਨੂੰ ਲੈ ਕੇ ਦੋਸ਼ੀ ਨਾਲ ਉਨਾਂ ਦਾ ਮਮੂਲੀ ਤਕਰਾਰ ਹੋਇਆਂ ਸੀ, ਜਿਸ ਦੀ ਰੰਜਿਸ਼ ਦੇ ਚੱੱਲਦਿਆਂ ਉੱਕਤ ਵਿਅਕਤੀਆਂ ਵੱਲਂੋ ਅੱਜ ਸਵੇਰੇ ਗੋਲੀਆਂ ਮਾਰ ਕੇ ਕਰਮਜੀਤ ਨੂੰ ਜਾਨੋ ਮਾਰ ਦਿੱਤਾ ਹੈ।ਉਨਾਂ ਨੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।ਉਧਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਡੀ. ਐਸ. ਪੀ ਭਿਖੀਵਿੰਡ ਹਰਪਾਲ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਉਨਾਂ ਨੇ ਪੱਤਰਕਾਰਾਂ ਦੱਸਿਆ ਕਿ ਪੁਲਿਸ ਵੱਲੋ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਤੇ ਅੱਠ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਨੂੰ ਛੇਤੀ ਗ੍ਰਿਫਤਾਰ ਕਰ ਲਿਆ ਜਾਵੇਗਾ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media