ਪੱਟੀ, 9 ਅਪ੍ਰੈਲ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਪੱਟੀ ਇਲਾਕੇ ਵਿਚ ਕੀਰਤਨ ਦੀ ਸ਼ਹਿਬਰ ਲਗਾ ਕੇ ਨਾਮਣਾ ਖੱਟਣ ਵਾਲੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਰਬਜੀਤ ਸਿੰਘ ਪੱਟੀ ਵਾਲੇ ਬੀਤੇ ਦਿਨੀਂ ਪਰਿਵਾਰ ਅਤੇ ਜਥੇ ਸਮੇਤ ਤਖਤ ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ। ਸਚਖੰਡ ਵਿਖੇ ਨਤਮਸਤਕ ਹੋਣ ਉਪਰੰਤ ਉਹਨਾਂ ਦੇ ਸਮੂਹ ਜਥੇ ਵੱਲੋਂ ਤਖਤ ਸ੍ਰੀ ਹਜੂਰ ਸਾਹਿਬ ਵਿਖੇ ਕੀਰਤਨ ਦੀ ਸੇਵਾ ਕੀਤੀ ਗਈ।ਇਸ ਮੌਕੇ ਤਕਾ ਸ੍ਰੀ ਹਜੂਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਭਾਈ ਸਰਬਜੀਤ ਸਿੰਘ ਅਤੇ ਜਥੇ ਦਾ ਸਨਮਾਣ ਕੀਤਾ ਗਿਆ।ਉਹਨਾਂ ਕਿਹਾ ਕਿ ਹਰ ਸਿੱਖ ਨੂੰ ਗੁਰਬਾਣੀ ਦਾ ਕੀਰਤਨ ਕਰਨਾ ਚਾਹੀਦਾ ਹੈ ਇਸ ਨਾਲ ਆਤਮਿਕ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ।ਇਸ ਮੌਕੇ ਤੇ ਭਾਈ ਮਨਜੀਤ ਸਿੰਘ, ਭਾਈ ਕੁਲਵਿੰਦਰ ਸਿੰਘ ਅਤੇ ਭਾਈ ਹਰਪਾਲ ਸਿੰਘ ਹਾਜਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media