Friday, April 24, 2026

ਪੰਚਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਨੀਵਾਰ

ਨਵੀਂ ਦਿੱਲੀ, 9 ਅਪ੍ਰੈਲ ( ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ ਤੇ ਸ਼ਾਂਤੀ ਦੇ ਪੁੰਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਨੀਵਾਰ 11 ਅਪ੍ਰੈਲ ਸ਼ਾਮ ਗੁਰਦੁਆਰਾ ਸ੍ਰੀ ਨਾਨਕ ਪਿਆਉ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਜੀਤ ਸਿੰਘ ਕੁਲਬੀਰ ਸਿੰਘ ਦੇ ਕੀਰਤਨ ਰਾਹੀਂ ਹੋਵਗੀ। ਉਪਰੰਤ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਗੁਰ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੂਪਿੰਦਰ ਸਿੰਘ ਅਨੰਦ ਤੇ ਭਾਈ ਨਿਰਮਲ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply