Saturday, September 26, 2026

ਐਨ.ਐਚ.ਐਮ.ਮੁਲਾਜ਼ਮ ਯੂਨਿਅਨ ਹੁਸ਼ਿਆਰਪੁਰ ਨੇ ਸਾਂਪਲਾ ਨੂੰ ਸੌਂਪਿਆ ਮੰਗ ਪੱਤਰ

PPN0904201516

ਹੁਸ਼ਿਆਰਪੁਰ, 9 ਅਪ੍ਰੈਲ (ਸਤਵਿੰਦਰ ਸਿੰਘ) – ਨੈਸ਼ਨਲ ਹੈਲਥ ਮਿਸ਼ਨ ਯੂਨਿਅਨ ਹੁਸ਼ਿਆਰਪੁਰ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਨਿਰੰਤਰ ਹੜਤਾਲ ਦੌਰਾਨ ਅੱਜ ਮਾਣਯੋਗ ਕੇਂਦਰੀ ਮੰਤਰੀ ਸ਼੍ਰੀ ਵਿਜੇ ਕੁਮਾਰ ਸਾਂਪਲਾ ਨੂੰ ਮੰਗਾਂ ਸੰਬਧੀ ਮੰਗ ਪੱਤਰ ਸੌਂਪਿਆ ਗਿਆ। ਇਸ ਉਪਰੰਤ ਸਾਂਪਲਾ ਜੀ ਵੱਲੋਂ ਸਿਹਤ ਮੰਤਰੀ ਪੰਜਾਬ ਸੁਰਜੀਤ ਕੁਮਾਰ ਜਿਆਣੀ ਨਾਲ ਫੋਨ ਰਾਂਹੀ ਰਾਬਤਾ ਕਾਇਮ ਕੀਤਾ ਗਿਆ ਤੇ ਗੱਲਬਾਤ ਦੌਰਾਨ ਸਾਂਪਲਾ ਜੀ ਵੱਲੋਂ ਐਨ.ਐਚ.ਐਮ. ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨੇ ਜਾਣ ਦੀ ਸਿਫਾਰਿਸ਼ ਕੀਤੀ ਗਈ। ਇਸ ਉਪੰਰਤ ਕੌਮੀ ਸਿਹਤ ਮਿਸ਼ਨ ਦੇ ਸਮੂਹ ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ 7 ਅਪ੍ਰੈਲ 2015 ਨੂੰ ਚੇਅਰਪਰਸਨ ਡਾ. ਨਵੋਜਤ ਕੌਰ ਸਿੱਧੂ ਮੁੱਖ ਸੰਸਦੀ ਸਕੱਤਰ ਅਧੀਨ ਐਨ.ਐਚ.ਐਮ ਦੀ ਇੰਮਪਲਾਈਜ਼ ਯੂਨਿਅਨ ਦੀ ਮੰਗਾਂ ਸਬੰਧੀ ਗਠਿਤ ਕੀਤੀ ਕਮੇਟੀ ਦਾ ਵਿਰੋਧ ਕੀਤਾ ਅਤੇ ਕਮੇਟੀ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਮੌਕੇ ਯੂਨਿਅਨ ਦੇ ਪ੍ਰਧਾਨ ਤਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਕਮੇਟੀ ਗਠਿਤ ਕੀਤੀ ਗਈ ਹੈ ਉਸ ਵਿੱਚ ਡਾ.ਇੰਦਰਜੀਤ ਰਾਣਾ ਜਿਸਨੂੰ ਐਨ.ਐਚ.ਐਮ. ਯੂਨਿਅਨ ਪੰਜਾਬ ਦਾ ਪ੍ਰਧਾਨ ਦਰਸਾਇਆ ਗਿਆ ਹੈ ਉਹ ਯੂਨਿਅਨ ਨੂੰ ਗੁਮਰਾਹ ਕਰ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਪਿੱਠੂ ਹੈ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਆਪਣੇ ਨੁਮਾਇੰਦੇ ਕਮੇਟੀ ਵਿੱਚ ਪਾ ਕੇ ਸਾਡੇ ਸੰਘਰਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਨੂੰ ਯੂਨਿਅਨ ਵੱਲੋਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਅਵਸਰ ਤੇ ਚੇਅਰਪਰਸਨ ਐਨ.ਐਚ.ਐਮ. ਯੂਨਿਅਨ ਹੁਸ਼ਿਆਰਪੁਰ ਮੁਹੰਮਦ ਆਸਿਫ ਨੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਨੂੰ ਹੀ ਇੰਨ ਬਿੰਨ ਲਾਗੂ ਕੀਤਾ ਜਾਵੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਹੱਕੀ ਮੰਗਾਂ ਸਬੰਧੀ ਕੀਤੇ ਜਾ ਰਹੇ ਸੰਘਰਸ਼ ਨੂੰ ਆਉਣ ਵਾਲੇ ਦਿੰਨਾਂ ਵਿੱਚ ਇਸੇ ਤਰ੍ਹਾਂ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸ਼ੈਲੇਸ਼ ਕੁਮਾਰ, ਰੇਖਾ ਰਾਣੀ, ਗੁਰਵਿੰਦਰ ਕੌਰ, ਮੋਨੂੰ ਦੇਵੀ, ਪਲਵਿੰਦਰ, ਨਵਦੀਪ, ਗਿਰੀਸ਼ ਸ਼ਰਮਾ, ਸੁਮੀਤ ਸ਼ਰਮਾ, ਰਾਣੀ, ਸਪਨਾ, ਪਰਮਪ੍ਰੀਤ ਕੌਰ, ਤਰਨਜੀਤ ਕੁਮਾਰ, ਅਜੇ ਕੁਮਰਾ, ਹਰਮੇਸ਼ ਕੁਮਾਰ, ਜਸਵਿੰਦਰ ਕੌਰ, ਸੁਰਜੀਤ ਕੌਰ ਤੋਂ ਐਨ.ਐਚ.ਐਮ. ਯੂਨਿਅਨ ਦੇ ਸਮੂਹ ਕਰਮਚਾਰੀ ਸ਼ਾਮਿਲ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply