Saturday, August 2, 2025
Breaking News

ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ‘ਚ ਮਾਰਚ ਮਹੀਨੇ ਵੱਖ-ਵੱਖ ਵਿੱਚ ਆਈਆਂ 2824 ਦਰਖਾਸਤਾਂ

PPN0904201517

ਪਠਾਨਕੋਟ, 9 ਅਪਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਮਾਰਚ ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2824 ਦਰਖਾਸਤਾਂ ਪ੍ਰਾਪਤ ਹੋਈਆਂ ਸਨ।ਜਿੰਨ੍ਹਾਂ ਵਿਚੋਂ 2318 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਦਰਖਾਸਤਾਂ ਵਿੱਚ 808 ਦਰਖਾਸਤਾਂ ਐਫ.ਆਈ.ਆਰ ਅਤੇ ਡੀ.ਡੀ.ਆਰ ਦੀਆਂ ਨਕਲਾਂ ਲੈਣ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ ਕਰਨ ਸਬੰਧੀ 673 ਅਰਜੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 617 ਅਰਜ਼ੀਆਂ ਦੀ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ।

ਸ਼੍ਰੀ ਕੌਸ਼ਲ ਨੇ ਅੱਗੇ ਦੱਸਿਆ ਕਿ ਸਰਵਿਸ ਵੈਰੀਫਿਕੇਸ਼ਨ ਕਰਨ ਲਈ 257 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 177 ਅਰਜੀਆਂ ਦੀ ਸਰਵਿਸ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਵਿਅਕਤੀਆਂ ਦੇ ਕਰੈਕਟਰ ਵੈਰੀਫਿਕੇਸ਼ਨ ਕਰਨ ਲਈ 111 ਅਤੇ ਆਰਮਜ਼ ਲਾਈਸੈਂਸ ਦੀ ਰੀਨਿਊਵਲ ਦੀ ਵੈਰੀਫਿਕੇਸ਼ਨ ਕਰਨ ਲਈ 106 ਅਰਜ਼ੀਆਂ ਪ੍ਰਾਪਤ ਹੋਈਆਂ ਸਨ।ਜਿੰਨ੍ਹਾਂ ਵਿਚੋਂ ਕ੍ਰਮਵਾਰ 61 ਕਰੈਕਟਰ ਵੈਰੀਫਿਕੇਸ਼ਨ ਤੇ 98 ਆਰਮਜ਼ ਲਾਈਸੈਂਸ ਰੀਨਿਊਵਲ ਕਰਨ ਲਈ ਵੈਰੀਫਿਕੇਸ਼ਨ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੱਥਿਆਰਾਂ ਦੇ ਨਵੇਂ ਲਾਈਸੈਂਸਾਂ ਦੀ ਵੈਰੀਫਿਕੇਸ਼ਨ ਕਰਨ ਲਈ 20 ਅਰਜੀਆਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿਚੋਂ 03 ਦੀ ਵੈਰੀਫਿਕੇਸ਼ਨ ਕਰ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਕਿਰਾਏਦਾਰ/ਨੌਕਰ ਜੋ ਦੂਸਰੇ ਜ਼ਿਲ੍ਹਿਆਂ ਅਤੇ ਰਾਜਾਂ ਦੇ ਵਸਨੀਕ ਹਨ, ਉਨ੍ਹਾਂ ਦੀ ਪੜਤਾਲ ਸਬੰਧੀ 46 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 32 ਦੀ ਪੜਤਾਲ ਮੁਕੰਮਲ ਕਰ ਦਿੱਤੀ ਗਈ ਹਨ ਅਤੇ 14 ਦੀ ਵੀ ਵੈਰੀਫਿਕੇਸ਼ਨ ਮਿਥੇ ਸਮੇਂ ਦੌਰਾਨ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਕੰਮ ਨਿਯਮਾਂ ਅਨੁਸਾਰ ਤੇ ਸਮੇਂ ਸਿਰ ਕੀਤੇ ਜਾ ਰਹੇ ਹਨ ਅਤੇ ਜੋ ਵੀ ਕੰਮ ਪੈਡਿੰਗ ਹੈ, ਉਸ ਨੂੰ ਵੀ ਜਲਦੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਾਂਝ ਕੇਂਦਰਾਂ ਤੋਂ ਲੋਕਾਂ ਨੂੰ ਪੁਲੀਸ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਮਿਲਦਾ ਹੈ, ਜੋ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply