ਰਈਆ, 9 ਅਪ੍ਰੈਲ (ਬਲਵਿੰਦਰ ਸਿੰਘ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਚੌਕੀ ਇੰਚਾਰਜ ਪ੍ਰਸ਼ੋਤਮ ਸਿੰਘ ਨੇ ਕਾਰਜਭਾਰ ਸੰਭਾਲ ਲਿਆ ਹੈ।ਅਹੁੱਦਾ ਸੰਭਾਲਣ ਮੌਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਰਈਆ ਵਿੱਚ ਗੁੰਡਾਗਰਦੀ ਅਤੇ ਮਾੜੇ ਅਨਸਰਾਂ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਕੰਮਕਾਜ ਵਿੱਚ ਕੁਤਾਹੀ ਵਰਤਨ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਲੋਕਾਂ ਨੂੰ ਪੁਲਿਸ ਪ੍ਰਸ਼ਾਸ਼ਨ ਦਾ ਵੱਧ ਤੋ ਵੱਧ ਸਹਿਯੋਗ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਕੁੱਝ ਦਿਨਾਂ ‘ਚ ਪਤੱਰਕਾਰ ਭਾਈਚਾਰੇ ਨੂੰ ਬੁਲਾ ਕੇ ਇਕ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਪਤੱਰਕਾਰ ਭਾਈਚਾਰੇ ਨਾਲ ਜਾਣ-ਪਹਿਚਾਨ ਹੋ ਸਕੇ। ਇਸ ਮੌਕੇ ਪੁਲਿਸ ਚੌਕੀਦਾ ਸਾਰਾ ਸਟਾਫ ਹਾਜਿਰ ਸੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …