ਅੰਮ੍ਰਿਤਸਰ, 10 ਅਪ੍ਰੈਲ (ਪ੍ਰੀਤਮ ਸਿੰਘ) – ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਥਾਨਕ ਆਰਟ ਗੈਲਰੀ ਵਿਖੇ ਸ: ਅੰਮ੍ਰਿਤਪਾਲ ਸਿੰਘ ਵੱਲੋਂ ਲਗਾਈ 3 ਰੋਜ਼ਾ ਫੋਟੋ ਪ੍ਰਦਰਸ਼ਨੀ ‘ਮਾਰਾਸਿਮ’ ਦਾ ਉਦਘਾਟਨ ਕੀਤਾ। ਇਹ ਪ੍ਰਦਰਸ਼ਨੀ 12 ਅਪ੍ਰੈਲ ਤੱਕ ਜਾਰੀ ਰਹੇਗੀ, ਜਿਸ ਨੂੰ ਭਾਰਤ ਦੇ ਪ੍ਰਸਿੱਧ ਗਜ਼ਲ ਗਾਇਕ ਜਗਜੀਤ ਸਿੰਘ ਨੂੰ ਸਮਰਪਿਤ ਕੀਤਾ ਗਿਆ ਹੈ।
ਸ: ਛੀਨਾ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਤਸਵੀਰਾਂ ਅਤੇ ਕਲਾਕ੍ਰਿਤੀਆਂ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਆਰਟਿਸਟ ਸ: ਅੰਮ੍ਰਿਤਪਾਲ ਸਿੰਘ ਦੀ ਕਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਦਰਸ਼ਕਾਂ ਨੂੰ ਜੀਵਨ ਵਿੱਚ ਵੱਖ-ਵੱਖ ਪਹਿਲੂਆਂ ਦੇ ਨਾਲ ਸਬੰਧਿਤ ਕਲਾਵਾਂ ਬਾਰੇ ਭਰਪੂਰ ਜਾਣਕਾਰੀ ਦਿੰਦੀਆਂ ਹਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰੌਟਰੀ ਕਲੱਬ ਤੋਂ ਗੁਰਜੀਤ ਸਿੰਘ ਸੇਖੋਂ, ਪਰਵਿੰਦਰਜੀਤ ਸਿੰਘ, ਆਰਟ ਗੈਲਰੀ ਦੇ ਆਨਰੇਰੀ ਸਕੱਤਰ ਪੀ. ਐੱਸ. ਗਰੋਵਰ, ਏ. ਐੱਸ. ਚਮਕ ਅਤੇ ਹੋਰ ਬਹੁਤ ਸਾਰੀਆਂ ਸਖਸ਼ੀਅਤਾਂ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …