Friday, August 1, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦਸਤਾਰ ਦਿਵਸ ਅਤੇ ਇਨਾਮ ਵੰਡ ਸਮਾਰੋਹ

PPN1004201505

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਡਾ: ਮਨਜੀਤ ਸਿੰਘ ਡਿਪਟੀ ਡਾਇਰੈਕਟਰ ਸੀ.ਬੀ.ਐਸ.ਈ. ਮੁੱਖ ਮਹਿਮਾਨ ਅਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਉਨ੍ਹਾਂ ਨੂੰ ‘ਜੀ ਆਇਆਂ’ ਆਖਿਆ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਚੌਪਈ ਸਾਹਿਬ ਦੇ ਪਾਠ ਕੀਤੇ ਗਏ । ਉਪਰੰਤ ਸਕੂਲ ਦੀ ਮਿਊਜਿਕ ਟੀਮ ਵੱਲੋਂ ਕੀਰਤਨ ਰਾਹੀਂ ਗੁਰੂ ਜਸ ਗਾਇਨ ਕੀਤਾ ਗਿਆ।ਛੇਵੀਂ ਜਮਾਤ ਦੇ ਵਿਦਿਆਰਥੀਆ ਹਰਨੂਰ ਸਿੰਘ, ਕਨਵਰਪਾਲ ਸਿੰਘ ਅਤੇ ਜਸਦੀਪ ਸਿੰਘ ਦੁਆਰਾ ਸਿੱਖੀ ਸ਼ਾਨ ਦੀ ਪ੍ਰਤੀਕ ਦਸਤਾਰ ਉਤੇ ਦਿੱਤੇ ਲੈਕਚਰ ਅਤੇ ਕਵਿਤਾਵਾਂ ਨੇ ਸਿੱਖ ਇਤਿਹਾਸ ਦੀ ਯਾਦ ਤਾਜਾ ਕਰਵਾ ਦਿੱਤੀ ਅਤੇ ਦਸਤਾਰ ਸੰਭਾਲ ਲਈ ਸੋਚਣ ਤੇ ਮਜਬੂਰ ਕਰ ਦਿੱਤਾ।ਮੁ’ਖ ਮਹਿਮਾਨ ਡਾ: ਮਨਜੀਤ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੁਆਰਾ ਸਿੱਖੀ ਵਿਰਸੇ ਨੂੰ ਸੰਭਾਲਣ ਲਈ ਕੀਤੀਆਂ ਜਾ ਰਹੀਆਂ ਕਾਰਗੁਜ਼ਾਰੀਆਂ ਦੀ ਸ਼ਲਾਘਾ ਕੀਤੀ ਅਤੇ ਵਿਦਿਅਕ ਖੇਤਰ ਵਿੱਚ ਦਿਨੁਪ੍ਰਤੀਦਿਨ ਤਰੱਕੀ ਕਰਨ ਲਈ ਮੁਬਾਰਕਾਂ ਦਿੱਤੀਆਂ।ਇਸ ਮੌਕੇ ਤੇ ਸਕੂਲ ਦੇ ਪ੍ਰਾਇਮਰੀ ਸੈਕਸ਼ਨ ਦੇ ਸਲਾਨਾ ਇਮਤਿਹਾਨਾ ਵਿਵਿੱਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
ਮੁੱਖ ਮਹਿਮਾਨ ਡਾ: ਮਨਜੀਤ ਸਿੰਘ ਨੂੰ ਵੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਫਰੀਡਮ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਆਪਣੀਆ ਸੰਸਥਾਵਾਂ ਦੁਆਰਾ ਗੁਰਸਿੱਖੀ ਜੀਵਨ ਬ’ਚਿਆਂ ਵਿੱਚ ਭਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਰੌਸ਼ਨੀ ਪਾਈ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।ਸz. ਹਰਮਿੰਦਰ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਧੰਨਵਾਦ ਕੀਤਾ।ਇਸ ਪ੍ਰੋਗਰਾਮ ਵਿੱਚ ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮੰਜੂ, ਧਾਰਮਿਕ ਅਧਿਆਪਕ ਸ਼੍ਰੀਮਤੀ ਜਸਜੀਤ ਕੌਰ, ਹਰਪ੍ਰੀਤ ਕੌਰ ਸੋਢੀ, ਯਾਦਵਿੰਦਰ ਸਿੰਘ, ਸਕੂਲ ਦੇ  ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾੁਪਿਤਾ ਹਾਜ਼ਰ ਹੋਏ ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply