ਫਾਜਿਲਕਾ , 5 ਅਪ੍ਰੈਲ (ਵਿਨੀਤ ਅਰੋੜਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਮਹੇਸ਼ ਗਰੋਵਰ ਵੱਲੋਂ ਸਥਾਨਕ ਅਦਾਲਤਾਂ ਵਿਖੇ ਕੰਮ ਕਾਜ ਦਾ ਨਿਰੀਖਣ ਕੀਤਾ ਅਤੇ ਸਬ ਜੇਲ ਫ਼ਾਜ਼ਿਲਕਾ ਦਾ ਵੀ ਦੌਰਾ ਕੀਤਾ ਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਮਾਨਯੋਗ ਜ਼ਿਲਾ ਅਤੇ ਸੈਸ਼ਨ ਕੋਰਟ ਦੇ ਜੱਜ ਸ੍ਰੀ ਵਿਵੇਕ ਪੁਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਜਸਟਿਸ ਸ੍ਰੀ ਗਰੋਵਰ ਦੇ ਸਥਾਨਕ ਕੋਰਟ ਕੰਪਲੈਕਸ ਵਿਖੇ ਆਉਣ ‘ਤੇ ਮਾਨਯੋਗ ਸ੍ਰੀ ਕੁਲਜੀਤ ਪਾਲ ਸਿੰਘ, ਮਾਨਯੋਗ ਸ੍ਰੀ ਜਤਿੰਦਰ ਪਾਲ ਖੁਰਮੀ, ਸ੍ਰੀ ਕੁਲਭੂਸ਼ਣ ਕੁਮਾਰ, ਸ੍ਰੀ ਵਿਕਰਾਂਤ ਗਰਗ, ਮੈਡਮ ਵਾਲੀਆ, ਮੈਡਮ ਮੋਨਿਕਾ ਸ਼ਰਮਾ, ਮੈਡਮ ਵਿਨੀਤ ਸ਼ਰਮਾ, ਡਿਪਟੀ ਕਮਿਸ਼ਨਰ ਡਾ. ਐਸ.ਕਰੁਣਾ ਰਾਜੂ, ਏ.ਡੀ.ਸੀ. ਚਰਨ ਦੇਵ ਸਿੰਘ ਮਾਨ, ਐਸ.ਐਸ.ਪੀ. ਜਗਦਾਲੇ ਨਿਲਾਬੰਰੀ ਵਿਜੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਉਨਾਂ ਦਾ ਸੁਆਗਤ ਕੀਤਾ। ਇਸ ਮੌਕੇ ਬਾਰ ਰੂਮ ਵਿਖੇ ਜਸਟਿਸ ਸ੍ਰੀ ਗਰੋਵਰ ਨੇ ਬਾਰ ਐਸੋਸੀਏਸ਼ਨ ਦੀਆਂ ਮੁਸ਼ਕਲਾਂ ਸੁਣੀਆਂ। ਇਸ ਤੋਂ ਬਾਅਦ ਉਨਾਂ ਨੇ ਸਬ ਜੇਲ ਫ਼ਾਜ਼ਿਲਕਾ ਦਾ ਦੌਰਾ ਕਰਕੇ ਵਿਚਾਰ ਅਧੀਨ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਜੇਲ ਸੁਪਰਡੈਂਟ ਸੁੱਚਾ ਸਿੰਘ ਤੋਂ ਕੈਦੀਆਂ ਨੂੰ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …