Friday, August 8, 2025
Breaking News

ਡਿਪਟੀ ਕਮਿਸ਼ਨਰ ਨੇ ਸਿੱਖਿਆ ਸਬੰਧੀ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

PPN1004201509

ਫਾਜਿਲਕਾ, 10 ਅਪ੍ਰੈਲ (ਵਿਨੀਤ    ਅਰੋੜਾ) – ਜਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿਚ ਸਿਵਲ ਵਰਕਸ ਕੰਪੋਨੈਟ ਅਧੀਨ ਕੰਮਾਂ ਦੀ ਸਮੀਖਿਆ ਕੀਤੀ ਗਈ । ਇਸ ਮੌਕੇ ਇਨਕਲੁਸਿਵ ਐਜੂਕੇਸ਼ਨ ਫਾਰ ਡਿਸਏਬਲਡ ਕੰਪੋਨੈਟ ਅਧੀਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ, ਪ੍ਰਵੇਸ਼ ਪ੍ਰੋਜੈਕਟ, ਸਕੂਲ ਛੱਡ ਚੁੱਕੇ ਬੱਚਿਆਂ ਨੂੰ ਵਾਪਸ ਸਕੂਲ ਵਿਚ ਦਾਖਲ ਕਰਵਾਉਣ ਅਤੇ ਕੇ.ਜੀ.ਬੀ.ਵੀ. ਹੋਸਟਲਾਂ ਵਿਚ ਕੁੜੀਆਂ ਨੂੰ ਮਿਲ ਰਹੀ ਸਹੂਲਤਾਂ ਤੇ ਸਰਕਾਰ ਵੱਲੋਂ ਦਿੱਤਿਆਂ ਜਾ ਰਹੀਆਂ ਸਹੂਲਤਾਂ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲਾਂ ਵਿਚ ਦਿੱਤੇ ਜਾ ਰਹੇ ਦੁਪਹਿਰ ਦੇ ਖਾਣੇ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਲਈ ।ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਦੀ ਯੂਨੀਫਾਰਮ, ਆਈ ਕਾਰਡ, ਦੁਪਹਿਰ ਦੇ ਖਾਣੇ, ਪੀਣ ਵਾਲੇ ਪਾਣੀ, ਸਫਾਈ ਪ੍ਰਬੰਧਾਂ, ਬਿਜਲੀ ਅਤੇ ਵਿਦਿਆਰਥੀਆਂ ਦੇ ਬੈਠਣ ਲਈ ਡੈਸਕਾਂ ਆਦਿ ਸਬੰਧੀ ਰੈਗੂਲਰ ਚੈਕਿੰਗ ਕੀਤੀ ਜਾਵੇ ਅਤੇ ਇਸ ਸਬੰਧੀ ਉਨ੍ਹਾਂ ਨੂੰ ਰਿਪੋਰਟ ਦਿੱਤੀ ਜਾਵੇ।ਮੀਟਿੰਗ ਦੋਰਾਨ ਸ਼੍ਰੀ ਗੁਰਦਿਆਲ ਸਿੰਘ ਪ੍ਰਵੇਸ਼ ਪ੍ਰਾਜੈਕਟ ਦੇ ਕੁਆਡੀਨੇਟਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਬੱਚਿਆਂ ਵਿਚ ਸਵੈ ਪ੍ਰਗਟਾਵਾਂ, ਕਿਰਿਆਤਮਕ ਤੇ ਗੁਣਾਤਮਕ ਗੁਣਾਂ ਦਾ ਵਿਕਾਸ ਕੀਤਾ ਜਾਂਦਾ ਹੈ ।ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜੀ ਦੇ ਸਵੱਛ ਭਾਰਤ ਮੁਹਿੰਮ ਦੇ ਅਧੀਨ ਸਕੂਲਾਂ ਵਿਚ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ।
ਆਈ.ਈ.ਡੀ. ਕੰਪੋਨੈਟ ਦੇ ਇੰਚਾਰਜ ਸ਼੍ਰੀ ਨਿਸ਼ਾਤ ਅਗਰਵਾਲ ਨੇ ਦੱਸਿਆ ਕਿ ਰਿਸੋਰਸ ਰੂਮਾਂ ਰਾਂਹੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਿਖਲਾਈ ਅਤੇ ਟਰੇਨਿੰਗ ਦਿੱਤੀ ਜਾ ਰਹੀ ਹੈ ਤੇ ਸਰਕਾਰ ਵੱਲੋਂ ਲਾਗੂ ਕੀਤੀਆਂ ਸਕੀਮਾਂ ਅਧੀਨ ਇਨ੍ਹਾਂ ਬੱਚਿਆਂ ਦਾ ਨਿਰੰਤਰ ਇਲਾਜ ਵੀ ਇਸ ਕੰਪੋਨੈਟ ਰਾਂਹੀ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ 2 ਸਾਲਾਂ ਵਿਚ 40 ਦਿਲ ਦੇ ਛੇਕ ਵਾਲੇ ਬੱਚਿਆਂ ਦੇ ਆਪ੍ਰੇਸ਼ਨ ਕਰਵਾਏ ਗਏ ਹਨ ।
ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ ਸ. ਕੁਲਪ੍ਰੀਤ ਸਿੰਘ, ਸ. ਸੁਖਬੀਰ ਸਿੰਘ ਬੱਲ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸ਼੍ਰੀ ਹਰੀ ਚੰਦ ਕੰਬੋਜ ਜਿਲ੍ਹਾ ਸਿੱਖਿਆ ਅਫਸਰ(ਐਲੀਮੈਂਟਰੀ)  ਸਮੇਤ ਵੱਖ ਵੱਖ ਸੰਸਥਾਂਵਾ ਦੇ ਐਨ.ਜੀ.ਓ. ਅਤੇ ਵੱਡੀ ਗਿਣਤੀ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply