Monday, April 6, 2026

ਮਾਮਲਾ ਫਿਲਮ ‘ਨਾਨਕ ਸ਼ਾਹ ਫ਼ਕੀਰ’ ‘ਤੇ ਪਾਬੰਦੀ ਲਗਾਉਣ ਦਾ

ਜਥੇ: ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ, ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਲਿਖੇ ਪੱਤਰ

ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਸ੍ਰੀ ਨਰਿੰਦਰ ਮੋਦੀ ਅਤੇ ਸ੍ਰੀ ਅਰੁਣ ਜੇਤਲੀ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਪੱਤਰ ਲਿਖ ਕੇ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫ਼ਕੀਰ’ ਤੇ ਤੁਰੰਤ ਪਾਬੰਦੀ ਲਗਾਉਣ ਬਾਰੇ ਅਪੀਲ ਕੀਤੀ ਹੈ।
ਦਫ਼ਤਰ ਸ਼ੋ੍ਰਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਆਪ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਇਸ ਫਿਲਮ ਬਾਰੇ ਨਾ ਤਾਂ ਸੈਂਟਰਲ ਬੋਰਡ ਆਫ਼ ਫਿਲਮ ਵਿੱਚ ਕੋਈ ਸਿੱਖ ਮੈਂਬਰ ਲਿਆ ਗਿਆ ਤੇ ਨਾ ਹੀ ਸਿੱਖ ਅਥਾਰਿਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਇਸ ਵਿਵਾਦਿਤ ਫਿਲਮ ਬਾਰੇ ਰਾਫ਼ਤਾ ਕਾਇਮ ਕਰਕੇ ਸੰਮਤੀ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਵਿੱਚ ਇਸ ਫਿਲਮ ਦਾ ਗੰਭੀਰ ਨੋਟਿਸ ਲੈਂਦਿਆਂ ਵਿਚਾਰ ਕੀਤੀ ਗਈ ਹੈ ਕਿ ਵਿਵਾਦਿਤ ਫਿਲਮ ਦੇ ਨਿਰਮਾਤਾ ਵੱਲੋਂ ਇਹ ਗਲਤ ਅਫਵਾਹ ਫੈਲਾਈ ਗਈ ਹੈ ਕਿ ਉਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ੋ੍ਰਮਣੀ ਕਮੇਟੀ ਕੋਲੋਂ ਫਿਲਮ ‘ਨਾਨਕ ਸ਼ਾਹ ਫਕੀਰ’ ਸਬੰਧੀ ਇਜਾਜਤ ਲਈ ਹੈ।ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ਸਬੰਧੀ ਮੀਡੀਆ ਦੀ ਰੀਪੋਰਟ ਅਨੁਸਾਰ ਇਸ ਫਿਲਮ ਦਾ ਕੋਈ ਵੀ ਦ੍ਰਿਸ਼ ਨਾ ਵਿਖਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੀ ਸਤਿਕਾਰਯੋਗ ਭੈਣ ਬੇਬੇ ਨਾਨਕੀ ਦਾ ਰੋਲ ਵਿਅਕਤੀਗਤ ਤੌਰ ਤੇ ਨਿਭਾਇਆ ਗਿਆ ਹੈ ਜਿਸ ਲਈ ਸਿੱਖ ਧਰਮ ਇਜ਼ਾਜਤ ਨਹੀਂ ਦੇਂਦਾ।ਉਨ੍ਹਾਂ ਕਿਹਾ ਕਿ ਪਿਛਲੇ ਛੇ ਦਹਾਕਿਆਂ ਤੋਂ ੧੫ਵੇਂ ਦਹਾਕੇ ਤੱਕ ਕਦੇ ਵੀ ਐਸਾ ਨਹੀਂ ਹੋਇਆ ਕਿ ਸਿੱਖ ਧਰਮ ਦੇ ਸਤਿਕਾਰਤ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਦਾ ਰੋਲ ਵਿਅਕਤੀਗਤ ਤੌਰ ‘ਤੇ ਨਿਭਾਇਆ ਗਿਆ ਹੋਵੇ।
ਉਨ੍ਹਾਂ ਇਸਲਾਮ ਧਰਮ ਦੀ ਪ੍ਰੀਭਾਸ਼ਾ ਦੇਂਦਿਆਂ ਕਿਹਾ ਕਿ ਇਸਲਾਮ ਧਰਮ ਵਿੱਚ ਕਦੇ ਵੀ ਹਜਰਤ ਮੁਹੰਮਦ ਸਾਹਿਬ ਦੀ ਤਸਵੀਰ ਛਾਪਣ ਦੀ ਇਜਾਜਤ ਨਹੀਂ ਦਿੱਤੀ ਗਈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਵੀ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪ੍ਰੀਵਾਰਕ ਮੈਂਬਰਾਂ ਦੇ ਰੋਲ ਅਦਾ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਂਦੀ।ਉਨ੍ਹਾਂ ਕਿਹਾ ਕਿ ਐਸਾ ਕਰਨ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਦੇਸ਼ੁਵਿਦੇਸ਼ਾਂ ‘ਚ ਵਸਦੇ ਸਿੱਖ ਮਨਾਂ ਵਿੱਚ ਭਾਰੀ ਰੋਸ ਤੇ ਰੋਹ ਹੈ।ਉਨ੍ਹਾਂ ਕਿਹਾ ਕਿ ਐਸੀ ਵਿਵਾਦਿਤ ਫਿਲਮ ‘ਤੇ ਤੁਰੰਤ ਪਾਬੰਦੀ ਲਗਾਈ ਜਾਵੇ ਕਿਉਂਕਿ ਸਿ’ਖਾਂ ਵਿਵਿੱਚ ਪਾਈ ਜਾ ਰਹੀ ਬੇਚੈਨੀ ਕਾਰਨ ਉਹ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋ ਰਹੇ ਹਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply