
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੀ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿਚ ਸੜਕਾਂ ਬਣਾੳਣ ਦਾ ਹੀ ਵਿਕਾਸ ਕੀਤਾ ਹੈ, ਆਮ ਜਨਤਾ ਦਾ ਤਾਂ ਇਨ੍ਹਾਂ ਨੇ ਵਿਨਾਸ਼ ਹੀ ਕੀਤਾ ਹੈ।ਪੰਜਾਬ ਦੀ ਜਨਤਾ ਹੁਣ ਇਨ੍ਹਾਂ ਤੋਂ ਖਹਿੜਾ ਛੁਡਾਉਣ ਦਾ ਆਪਣਾ ਪੂਰਾ ਮਨ ਬਣਾ ਚੁੱਕੀ ਹੈ।ਇਸ ਲਈ ਲੋਕ ਧੁਰੀ ਦੀ ਜਿਮਨੀ ਚੋਣ ਵਿਚ ਹਲਕੇ ਦੀ ਨਿਧੜਕ ਅਤੇ ਸੂਝਵਾਨ ਜਨਤਾ ਕਾਂਗਰਸ ਪਾਰਟੀ ਦੇ ਉਮੀਦਵਾਰ ਸਿਮਰਤਪਾਲ ਸਿੰਘ ਬਰਨਾਲਾ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਕਾਂਗਰਸ ਦੀ ਵਾਪਸੀ ਦਾ ਸੰਕੇਤ ਦੇਵੇਗੀ।ਸ. ਕੱਕੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਧੂਰੀ ਵਿਚ ਆਪਣੀਂ ਹਾਰ ਸਪੱਸ਼ਟ ਨਜ਼ਰ ਆਉਣ ਲੱਗ ਪਈ ਹੈ, ਇਸੇ ਕਰਕੇ ਉਹ ਬਰਨਾਲਾ ਪਰਿਵਾਰ ਵਿਰੁੱਧ ਬੇ-ਤੁਕੀ ਬਿਆਨਬਾਜ਼ੀ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਥ ਦੀ ਪਿੱਠ ਵਿਚ ਬਰਨਾਲਾ ਪਰਿਵਾਰ ਨੇ ਨਹੀਂ ਬਲਕਿ ਆਰ.ਐਸ.ਐਸ ਨਾਲ ਸਾਂਝ ਪਾ ਕੇ ਬਾਦਲ ਪਰਿਵਾਰ ਨੇ ਛੁਰਾ ਮਾਰਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਆਰ.ਐਸ.ਐਸ ਦੇ ਦਬਾਅ ਅੱਗੇ ਗੋਡੇ ਟੇਕਦਿਆਂ ਹੀ ਭੋਂ ਪ੍ਰਾਪਤੀ ਬਿੱਲ ਵਿਚ ਮੋਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸੋਧਾਂ ਦੀ ਹਮਾਇਤ ਕੀਤੀ ਹੈ, ਅਜਿਹਾ ਕਰਕੇ ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਨੂੰ ਵੀ ਨਜ਼ਰ ਅੰਦਾਜ਼ ਕਰ ਦਿੱਤਾ।ਉਨ੍ਹਾਂ ਕਿਹਾ ਕਿ ਮੱਖ ਮੰਤਰੀ ਨੇ ਆਪਣੀਂ ਨੂੰਹ ਨੂੰ ਕੇਂਦਰ ਵਿਚ ਮੰਤਰੀ ਬਣਾਈ ਰੱਖਣ ਲਈ ਕਿਸਾਨਾਂ ਦੇ ਹਿੱਤ ਵੇਚ ਦਿੱਤੇ ਹਨ।ਉਨ੍ਹਾਂ ਕਿਹਾ ਕਿ ਐਫ਼.ਸੀ.ਆਈ.ਵੱਲੋਂ ਕਣਕ ਦੀ ਖਰੀਦ ਵਿਚ 50 ਫ਼ੀਸਦੀ ਕਟੌਤੀ ਕਰਨ ਦੇ ਫ਼ੈਸਲੇ ‘ਤੇ ਵੀ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਚੁੱਪੀ ਧਾਰੀ ਹੋਈ ਹੈ ਅਤੇ ਕਿਸਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਸਹਾਰੇ ਛੱਡ ਚਿੱਤਾ ਹੈ, ਜੋ ਮਨ ਮਰਜ਼ੀ ਦੇ ਰੇਟ ਲਗਾ ਕੇ ਕਿਸਾਨਾਂ ਦੀ ਕਣਕ ਖਰੀਦਣਗੀਆਂ।
Punjab Post Daily Online Newspaper & Print Media