Tuesday, July 21, 2026

ਖਾਲਸਾ ਕਾਲਜ ਵਿਖੇ ਲੱਗਿਆ ‘ਵਿਸਾਖੀ ਦਾ ਮੇਲਾ’

ਪੁਰਾਤਨ ਵਿਰਸੇ ਤੇ ਸੱਭਿਅਤਾ ਨਾਲ ਰੂਬਰੂ ਹੋਈ ਨੌਜਵਾਨ ਪੀੜ੍ਹੀ – ਪ੍ਰਿੰ: ਡਾ. ਮਹਿਲ

PPN1104201510

PPN1104201511
ਅੰਮ੍ਰਿਤਸਰ,  11 ਅਪ੍ਰੈਲ (ਪ੍ਰੀਤਮ ਸਿੰਘ) – ਇਤਿਹਾਸਕ ਖਾਲਸਾ ਕਾਲਜ ਵਿਖੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਦੀ ਖ਼ੁਸ਼ਬੂ ਨੂੰ ਬਿਖੇਰਦਿਆ ਤੇ ਉਨ੍ਹਾਂ ਸੁਨਿਹਰੀ ਪਲਾਂ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਂਦਿਆ ਪਹਿਲੀ ਵਾਰ ਕਾਲਜ ਦੇ ਖੁੱਲ੍ਹੇ ਮੈਦਾਨ ਵਿੱਚ ਵਿਸਾਖੀ ਦੇ ਤਿਉਹਾਰ ਸਬੰਧੀ ‘ਮੇਲਾ’ ਲਗਾਇਆ ਗਿਆ। ਜਿਸ ਦਾ ਆਨੰਦ ਮਾਣਦਾ ਹੋਇਆ ਸਮੂੰਹ ਕਾਲਜ ਆਪਣੇ ਵਿਰਸੇ ਨਾਲ ਦੀਆਂ ਮਿੱਠੀਆਂ ਯਾਦਾਂ ਦੇ ਖਿਆਲਾਂ ਵਿੱਚ ਝੂਮਦਾ ਹੋਇਆ ਨਜ਼ਰੀ ਆਇਆ।
ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਾਲਜ ਦੇ ਕਿਕ੍ਰੇਟ ਮੈਦਾਨ ਵਿੱਚ ਲਗਾਏ ਗਏ ਮੇਲਾ ਵਿੱਚ ਵੱਖ-ਵੱਖ ਤਰ੍ਹਾਂ ਝੂਟਿਆਂ ਦਾ ਆਨੰਦ ਮਾਣਦੇ ਹੋਏ ਵਿਦਿਆਰਥੀਆਂ ਨੇ ਖਿੜਖਿੜਾਉਂਦੇ ਚਿਹਰਿਆਂ ਨਾਲ ਇਕ ਦੂਜੇ ‘ਤੇ ਹਾਸਰਸ ਵਿਅੰਗ ਕੱਸਣ, ਝਰਖਾ ਕੱਤਣ, ਫੁਲਕਾਰੀ ਕੱਢਦੀਆਂ ਮੁਟਿਆਰਾਂ, ਪੰਜਾਬੀ ਗਾਇਕੀ, ਗਿੱਧਾ-ਬੋਲੀਆਂ, ਡਾਂਸ ਆਦਿ ਨੇ ਮਾਹੌਲ ਨੂੰ ਦਿਲਕਸ਼ ਬਣਾ ਦਿੱਤਾ। ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਮੇਲੇ ਸਬੰਧੀ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਮੇਲਿਆਂ ਨੂੰ ਮਨਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਵੱਧਦੀ ਮਹਿੰਗਾਈ ਤੇ ਆਧੁਨਿਕ ਯੁੱਗ ਦੀ ਰਫ਼ਤਾਰ ਨੇ ਇਨ੍ਹਾਂ ਮੇਲਿਆਂ ਨੂੰ ਆਲੋਪ ਕਰਕੇ ਰੱਖ ਦਿੱਤਾ ਹੈ, ਜਿਸ ਨਾਲ ਅੱਜ ਦੀ ਪੀੜ੍ਹੀ ਸਾਡੇ ਰੀਤੀ-ਰਿਵਾਜਾਂ ਤੇ ਸੱਭਿਅਤਾ ਤੋਂ ਅਨਜਾਨ ਹੈ, ਜੋ ਕਿ ਸਾਡੇ ਪੰਜਾਬੀ ਵਿਰਸੇ ਦੇ ਖ਼ਤਮ ਹੋਣ ਦੇ ਸੰਕੇਤ ਹਨ। ਇਸ ਲਈ ਆਉਣ ਵਾਲੀ ਪੀੜ੍ਹੀ ਨੂੰ ਵਿਰਸੇ ਨਾਲ ਜੋੜਣ ਰੱਖਣ ਲਈ ਸਮੇਂ-ਸਮੇਂ ‘ਤੇ ਅਜਿਹੇ ਤਿਉਹਾਰ ਤੇ ਮੇਲੇ ਜਰੂਰ ਮਨਾਉਣੇ ਚਾਹੀਦੇ ਹਨ, ਜਿਸ ਨਾਲ ਇਨਸਾਨ ਆਪਣੀ ਚਿੰਤਾ ਭਰੀ ਜ਼ਿੰਦਗੀ ਤੋਂ ਨਿਜਾਤ ਪਾਉਂਦਾ ਮਹਿਸੂਸ ਕਰਦਾ ਹੈ।  ਉਨ੍ਹਾਂ ਸਮੂੰਹ ਸਮਾਜ ਸੇਵੀ ਸੰਸਥਾਵਾਂ, ਵਿੱਿਦਅਕ ਅਦਾਰਿਆਂ ਅਤੇ ਪੰਜਾਬੀ ਵਿਰਸੇ ਦੇ ਪ੍ਰੇਮੀਆਂ ਨੂੰ ਅਪੀਲ ਕਰਦਿਆ ਕਿਹਾ ਅਜਿਹੇ ਤਿਉਹਾਰਾਂ ਨੂੰ ਜਿਉਂਦੇ ਰੱਖਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਸਾਡਾ ਵਿਰਸਾ ਤੇ ਮਾਂ ਬੋਲੀ ਲੁਪਤ ਨਾ ਹੋ ਸਕੇ।ਇਸ ਮੌਕੇ ਪੰਘੂੜੇ, ਵੱਖ-ਵੱਖ ਪਕਵਾਨਾਂ, ਸਟੇਸ਼ਨਰੀ, ਮੁਨਿਆਰੀ ਅਤੇ ਸਾਜੋ-ਸਮਾਨ ਆਦਿ ਦੇ ਸਟਾਲ ਵੀ ਲਗਾਏ, ਜਿਨ੍ਹਾਂ ਦਾ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਖ਼ੂਬ ਆਨੰਦ ਮਾਣਿਆ।ਤਿਉਹਾਰ ਮੌਕੇ ਵਿਦਿਆਰਥੀਆਂ ਨੇ ਭੰਗੜਾ-ਗਿੱਧਾ ਵੀ ਪਾਇਆ ਅਤੇ ਫਸਲ ਦੇ ਪੱਕਣ ਦੀ ਖੁਸ਼ੀ ਨੂੰ ਸਾਂਝਾ ਕੀਤਾ। ਮੇਲੇ ਵਿੱਚ ਪ੍ਰੋ: ਸਤਨਾਮ ਸਿੰਘ, ਪ੍ਰੋ: ਗੁਰਦੇਵ ਸਿੰਘ, ਡਾ. ਰਮਿੰਦਰ ਕੌਰ, ਕਰਨਜੀਤ ਸਿੰਘ, ਪ੍ਰੋ: ਅਮਨਦੀਪ ਸਿੰਘ, ਡਾ. ਦਲਜੀਤ ਸਿੰਘ, ਡਾ. ਦਵਿੰਦਰ ਸਿੰਘ, ਡਾ. ਜਸਬੀਰ ਸਿੰਘ, ਡਾ. ਪਰਮਿੰਦਰ ਸਿੰਘ, ਪ੍ਰੋ: ਕੰਵਲਜੀਤ ਸਿੰਘ, ਡਾ. ਦਵਿੰਦਰ ਕੌਰ, ਪ੍ਰੋ: ਹਰਲੀਨ ਕੌਰ, ਪ੍ਰੋ: ਮਹਿਤਾਬ ਕੌਰ, ਸਮੂੰਹ ਕਾਲਜ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply