Wednesday, July 22, 2026

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

PPN1104201512

ਅੰਮ੍ਰਿਤਸਰ, 11 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ।
ਇਸ ਮੌਕੇ ‘ਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਉਂਦਿਆ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚਾਨਣਾ ਪਾਇਆ।
ਸ: ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਤੇ ਜਿਵੇਂ ਉਸਦੀ ਰਜ਼ਾ ਹੋਵੇ, ਨੂੰ ਕਬੂਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਆਫ਼ ਨਰਸਿੰਗ ਡਾ. ਨੀਲਮ ਹੰਸ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਕੌਂਸਲ ਦੇ ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply