Saturday, April 11, 2026

ਗੁ: ਮਜਨੂੰ ਟਿੱਲਾ ਵਿਖੇ ਖਾਲਸਾ ਪੰਥ ਦਾ ਸਿਰਜਨਾ ਦਿਵਸ (ਵਿਸਾਖੀ) ਸਮਾਗਮ 14 ਅਪ੍ਰੈਲ ਨੂੰ ਅੱਜ

ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦਾ ਸਿਰਜਨਾ ਦਿਵਸ ਵਿਸਾਖੀ ਦਾ ਪੁਰਬ  ਮੰਗਲਵਾਰ, 14 ਅਪ੍ਰੈਲ ਨੂੰ ਅੰਮ੍ਰਿਤ ਵੇਲੇ ਤੋਂ ਸ਼ਾਮ ਦੇਰ ਤਕ ਗੁਰਦੁਆਰਾ ਮਜਨੂੰ ਟਿੱਲਾ (ਨੇੜੇ ਖੈਬਰ ਪਾਸ) ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਮੌਕੇ ਤੇ ਅਯੋਜਿਤ ਕੀਤੇ ਜਾ ਰਹੇ ਗੁਰਮਤਿ ਸਮਾਗਮ ਦੀ ਅਰੰਭਤਾ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ। ਉਪਰੰਤ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਪ੍ਰਭਾਤ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਅਤੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਸ਼ਬਦ ਵਿਚਾਰ ਰਾਹੀਂ ਖਾਲਸਾ ਸਿਰਜਨਾ ਦਿਵਸ ਦੀ ਇਤਿਹਾਸਕ ਮਹਤੱਤਾ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ।ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਜਗਦੀਪ ਸਿੰਘ, ਭਾਈ ਗੁਰਦੇਵ ਸਿੰਘ (ਆਸਟ੍ਰੇਲੀਆ), ਭਾਈ ਨਰਿੰਦਰ ਸਿੰਘ ਬਨਾਰਸੀ (ਦਰਬਾਰ ਸਾਹਿਬ) ਅਤੇ ਭਾਈ ਲਖਵਿੰਦਰ ਸਿੰਘ (ਦਰਬਾਰ ਸਾਹਿਬ) ਦੇ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ। ਇਸ ਮੌਕੇ ਤੇ ਪ੍ਰਮੁਖ ਪੰਥਕ ਸ਼ਖਸੀਅਤਾਂ ਗੁਰੂ ਦਰਬਾਰ ਵਿੱਚ ਹਾਜ਼ਰੀਆ ਭਰ ਸੰਗਤਾਂ ਦੇ ਦਰਸ਼ਨ ਕਰ, ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੀਆਂ। ਇਸ ਮੌਕੇ ਹੋਣ ਵਾਲੇ ਕਵੀ ਦਰਬਾਰ ਵਿੱਚ ਪ੍ਰਸਿੱਧ ਪੰਜਾਬੀ ਕਵੀ ਖਾਲਸਾ ਸਿਰਜਨਾ ਦਿਵਸ ਦੀ ਇਤਿਹਾਸਕਤਾ ਦੇ ਸੰਬੰਧ ਵਿੱਚ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply