Wednesday, August 5, 2026

ਖਾਲਸਾ ਕਾਲਜ ਪਬਲਿਕ ਸਕੂਲ ਨੇ ਮਨਾਈ ‘ਵਿਸਾਖੀ’

PPN1304201512

ਅੰਮ੍ਰਿਤਸਰ, 13 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਤਰੱਕੀ ਵੱਲ ਕਦਮ ਵਧਾ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਭੰਗੜਾ, ਲੋਕ ਗੀਤ, ਬੋਲੀਆਂ, ਦੇਸ਼ ਭਗਤੀ ਆਦਿ ਦੀ ਪੇਸ਼ਕਾਰੀ ਕਰਕੇ ਵਿਸਾਖੀ ਦਾ ਆਨੰਦ ਮਾਣਿਆ।
ਪ੍ਰੋਗਰਾਮ ਦਾ ਆਗਾਜ਼ ਸ਼ਬਦ ਗਾਇਨ ਨਾਲ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੁਆਰਾ ਚਲਾਏ ਮਾਰਗ ‘ਤੇ ਚਲਣ ਲਈ ਪ੍ਰੇਰਿਤ ਕੀਤਾ ਅਤੇ ਇਸ ਦਿਨ ਖਾਲਸਾ ਪੰਥ ਦੀ ਸਾਜਨਾ ਦੇ ਇਤਿਹਾਸ ਤੋਂ ਇਲਾਵਾ ਸ਼ਹੀਦੀ ਸਾਕਾ ਜ਼ਲ੍ਹਿਆ ਵਾਲਾ ਬਾਗ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ‘ਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply