Monday, August 3, 2026

ਜ਼ਿਲ੍ਹਾ ਪਠਾਨਕੋਟ ‘ਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ

PPN1304201515

ਪਠਾਨਕੋਟ, 13 ਅਪ੍ਰੈਲ(ਪੱਤਰ ਪ੍ਰੇਰਕ) – ਜ਼ਿਲ੍ਹਾ ਪਠਾਨਕੋਟ ਅੰਦਰ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜਿਲ੍ਹੇ ਅੰਦਰ 15 ਖਰੀਦ ਕੇਂਦਰ ਬਣਾਏ ਗਏ ਹਨ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਤਰਲੋਕ ਸਿੰਘ ਜ਼ਿਲ੍ਹਾ ਮੈਨੇਜਰ ਮਾਰਕਫੈਡ, ਡਾ. ਕੇਵਲ ਮੈਨੇਜਰ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਵੱਖ ਵੱਖ ਏਜੰਸੀਆਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ, ਬਿਜਲੀ ਅਤੇ ਸਫ਼ਾਈ ਨੂੰ ਯਕੀਨੀ ਬਣਾਉਣ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਲਈ ਖਰੀਦ ਕੇਂਦਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਲਈ ਵੱਖਵ ਵੱਖ ਖਰੀਦ ਏਜੰਸੀਆਂ ਨੂੰ ਮੰਡੀਆਂ ਵੰਡ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆਕਿ ਪਨਗਰੇਨ 5 ਮੰਡੀਆਂ ਵਿੱਚ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ 2 ਮੰਡੀਆਂ ਵਿੱਚ, ਮਾਰਕਫੈਡ 3 ਮੰਡੀਆਂ ਵਿੱਚ, ਐਫ.ਸੀ.ਆਈ. 3 ਮੰਡੀਆਂ ਵਿੱਚ ਅਤੇ ਪਨਸਪ 2 ਮੰਡੀਆਂ ਵਿੱਚ ਕਣਕ ਦੀ ਖਰੀਦ ਕਰੇਗੀ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply