Monday, August 3, 2026

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ‘ਸੈਮੀਨਾਰ ਤੇ ਦਸਤਾਰ ਸਜਾਓ’ ਮੁਕਾਬਲੇ ਕਰਵਾਏ

PPN1304201516

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) –  ਚੀਫ਼ ਖਾਲਸਾ  ਦੀਵਾਨ ਚੈਰੀਟੇਬਲ  ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ  ਜੀ.ਟੀ. ਰੋਡ ਵਿੱਚ ਸੈਮੀਨਾਰ ਅਤੇ ਦਸਤਾਰ ਸਜਾਓ ਪ੍ਰਤੀਯੋਗਤਾ ਦਾ ਆਯੋਜਨ  ਕੀਤਾ ਗਿਆ।ਖਾਲਸਾ ਕਾਲਜ ਅੰਮ੍ਰਿਤਸਰ ਦੇ ਸਿੱਖ ਇਤਿਹਾਸ ਦੇ ਖੋਜ ਵਿਭਾਗ ਦੇ ਪ੍ਰੋਫੈਸਰ ਸ: ਇੰਦਰਜੀਤ ਸਿੰਘ ਗੋਗੋਆਣੀ ਸੈਮੀਨਾਰ ਵਿੱਚ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ ।ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ  ਆਖ ਕੇ ਪ੍ਰੋਗਰਾਮ  ਦੀ ਸ਼ੁਰੂਆਤ ਕੀਤੀ ।’ਦਸਤਾਰ ਦੀ ਮਹਾਨਤਾ’ ਅੱਜ ਦੇ ਸੈਮੀਨਾਰ ਦਾ ਮੁੱਖ ਵਿਸ਼ਾ ਰਿਹਾ ਸ: ਇੰਦਰਜੀਤ  ਸਿੰਘ ਨੇ ਧਰਮ ਅਤੇ ਸਿੱਖੀ ਦੀ ਖਾਤਿਰ ਕੁਰਬਾਨ ਹੋਏ ਸ਼ਹੀਦਾਂ ਦਾ ਹਵਾਲਾ ਦਿੰਦੇ ਹੋਏ ਬੱਚਿਆਂ ਨੂੰ ਗੁਰੁੂ ਗੋਬਿੰਦ ਸਿੰਘ ਜੀ ਦੁਆਰਾ ਦਸਤਾਰ ਦੇ ਰੂਪ ਵਿੱਚ ਦਿੱਤੀ ਗਈ ਵਿਲੱਖਣ ਪਹਿਚਾਣ ਤੇ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ।ਸਕੂਲ ਦੇ ਧਾਰਮਿਕ ਅਧਿਆਪਕ ਸ. ਜਸਪਾਲ ਸਿੰਘ ਤੇ ਸ੍ਰੀਮਤੀ ਹਰਪ੍ਰੀਤ ਕੌਰ ਨੇ ਵੀ ਇਸ ਮੌਕੇ ਤੇ ਦਸਤਾਰ ਦੀ ਮਹਾਨਤਾ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ।ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੇ ਵਿੱਚ ਦਸਤਾਰ ਸਜਾਓ ਪ੍ਰਤੀਯੋਗਤਾ ਕਰਵਾਈ ਗਈ ਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ।ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਫਰੀਡਮ, ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਵੱਲਂੋ ਸ. ਇੰਦਰਜੀਤ ਸਿੰਘ (ਮੁੱਖ ਮਹਿਮਾਨ) ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਨੇ ਖਾਲਸਾ ਦੇ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਗੁਰੁੂ ਸਿੱਖੀ ਜੀਵਨ ਬਤੀਤ ਕਰਨ ਦੇ ਲਈ ਉਤਸ਼ਾਹਿਤ ਕੀਤਾ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਅਵਸਰ ਤੇ ਸੁਪਰਵਾਈਜ਼ਰ ਸ੍ਰੀਮਤੀ ਮੁੰਜੂ ਸਪਰਾ, ਅਧਿਆਪਕ ਤੇ ਵੱਡੀ ਗਿਣਤੀ ਵਿੱਚ ਬੱਚੇ ਸ਼ਾਮਲ ਹੋਏ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply