Friday, March 13, 2026

ਫਾਜ਼ਿਲਕਾ ਵਿਖੇ ਬਹੁ ਮੰਤਵੀ ਖੇਡ ਸਟੇਡੀਅਮ ਦੀ ਉਸਾਰੀ ਜੋਰਾਂ ਤੇ – ਰਵਿੰਦਰ ਸਿੰਘ

5 ਕਰੋੜ 90 ਲੱਖ ਨਾਲ ਬਨਣ ਵਾਲੇ ਸਟੇਡੀਅਮ ਵਿਚ ਬੈਠ ਸਕਣਗੇ 14500 ਦਰਸ਼ਕ

PPN1404201507
ਫਾਜ਼ਿਲਕਾ, 14 ਅਪ੍ਰੈਲ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾ ਨੂੰ ਨਸ਼ਿਆ ਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਰੁੱਚਿਤ ਕਰਨ ਹਿੱਤ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਲੜੀ ਤਹਿਤ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਰਹੱਦੀ ਜਿਲ੍ਹੇ ਫਾਜ਼ਿਲਕਾ ਨੂੰ ਮਲਟੀਪਰਪਜ ਖੇਡ ਸਟੇਡੀਅਮ ਦੇ ਰੂਪ ਵਿਚ ਦੂਜਾ ਵੱਡਾ ਬਹੁ ਕਰੋੜੀ ਸਟੇਡੀਅਮ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਜਲਾਲਾਬਾਦ ਵਿਖੇ ਮਲਟੀ ਪਰਪਜ ਖੇਡ ਸਟੇਡੀਅਮ ਬਣਾਇਆ ਗਿਆ ਹੈ, ਜਿਸ ਵਿਚ ਅੰਤਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੈਚ ਹੋ ਚੁੱਕੇ ਹਨ ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਫਾਜ਼ਿਲਕਾ ਵਿਖੇ 5 ਕਰੋੜ 90 ਲੱਖ ਦੀ ਲਾਗਤ ਨਾਲ ਬਨ ਰਿਹਾ ਬਹੁਮੰਤਰਵੀ ਖੇਡ ਸਟੇਡੀਅਮ 6 ਮਹੀਨੇ ਵਿਚ ਮੁਕੰਮਲ ਹੋ ਜਾਵੇਗਾ ਤੇ ਲੋਕ ਅਰਪਨ ਹੋਵੇਗਾ ਉਨ੍ਹਾਂ ਦੱਸਿਆ ਕਿ ਇਸ ਖੇਡ ਸਟੇਡੀਅਮ ਦੇ ਮੁਕੰਮਲ ਹੋਣ ਨਾਲ ਫਾਜ਼ਿਲਕਾ ਵਿਖੇ ਵੀ ਵੱਖ ਵੱਖ ਖੇਡਾਂ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੈਚ ਹੋਣਗੇ ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਅਤਿ ਆਧੁਨਿਕ ਖੇਡ ਸਟੇਡੀਅਮ ਵਿਚ 2500 ਵੀ.ਆਈ.ਪੀ ਦਰਸ਼ਕਾਂ ਅਤੇ 12 ਹਜਾਰ ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ।ਇਸ ਤੋਂ ਇਲਾਵਾ ਸਟੇਡੀਅਮ ਵਿਚ 1200 ਫੁੱਟ ਲੰਮੇ ਸਟੈਪਾਂ ਦੀ ਉਸਾਰੀ, ਵੀ.ਆਈ.ਪੀ. ਲਾਂਜ, ਜਿਲ੍ਹਾ ਖੇਡ ਅਫਸਰ ਦਾ ਦਫ਼ਤਰ, ਖਿਡਾਰੀਆਂ ਲਈ ਜਿੰਮ ਹਾਲ, ਪੈਂਟਰੀ ਤੇ ਟਾਇਲਟ ਆਦਿ ਦਾ ਪ੍ਰਬੰਧ ਵੀ ਹੋਵੇਗਾ।ਉਨ੍ਹਾਂ ਦੱਸਿਆ ਕਿ ਸਟੇਡੀਅਮ  ਦੀ ਉਸਾਰੀ ਪੰਜਾਬ ਮੰਡੀ ਬੋਰਡ ਦੇ ਇੰਜੀਨਿਅਰਿੰਗ ਵਿੰਗ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਟੈਪਾਂ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ।ਇਸ ਤੋਂ ਇਲਾਵਾ ਮੇਨ ਪਵੀਲੀਅਨ ਜਿਸਦੀ ਲੰਬਾਈ 200 ਫੁੱਟ ਦੇ ਕਰੀਬ ਹੈ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ।ੳਨ੍ਹਾਂ ਕਿਹਾ ਕਿ ਸਟੇਡੀਅਮ ਦੇ ਬਨਣ ਨਾਲ ਜਿਲ੍ਹੇ ਦੇ ਨੌਜਵਾਨਾਂ ਦਾ ਖੇਡਾਂ ਪ੍ਰਤੀ ਰੁਝਾਨ ਵਧੇਗਾ ਤੇ ਲੋਕਾਂ ਨੂੰ ਇੱਥੇ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਮੈਚ ਵੇਖਣ ਨੂੰ ਮਿਲਣਗੇ।ਇਹ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਜਿਲ੍ਹੇ ਦੇ ਲੋਕਾਂ ਲਈ ਖੇਡਾਂ ਦੇ ਖੇਤਰ ਵਿਚ ਮੀਲ ਪੱਥਰ ਸਾਬਿਤ ਹੋਵੇਗਾ ਤੇ ਇਸ ਨਾਲ ਜਿਲ੍ਹੇ ਦੇ ਖਿਡਾਰੀਆਂ ਦੀ ਖੇਡਾਂ ਦੇ ਖੇਤਰ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਭਾਗੀਦਾਰੀ ਵਧੇਗੀ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply