Wednesday, September 30, 2026

ਵੋਟਰਾਂ ਦੇ ਆਧਾਰ ਕਾਰਡ ਬਣਾਉਣ ਲਈ ਸ਼ਨੀਵਾਰ ਤੇ ਐਤਵਾਰ ਵੀ ਖੁਲਣਗੇ ਆਧਾਰ ਕਾਰਡ ਸੈਂਟਰ

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ- ਜਿਲ੍ਹਾ ਚੋਣ ਅਫਸਰ

DC fazilka Ravinder

ਫਾਜ਼ਿਲਕਾ, 15 ਅਪ੍ਰੈਲ (ਵਿਨੀਤ ਅਰੋੜਾ) – ਭਾਰਤ ਦੇ ਚੋਣ ਕਮਿਸ਼ਨ ਵੱਲੋ ਵੋਟਰ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਰਾਸ਼ਟਰੀ ਵੋਟਰ ਸੂਚੀ ਸ਼ੁਧਤਾ ਅਤੇ ਪ੍ਰਮਾਣਿਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ -ਕਮ- ਜਿਲ੍ਹਾ ਚੋਣ ਅਫਸਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਜਿਨ੍ਹਾਂ ਵਿਅਕਤੀਆਂ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਉਹਨਾ ਦੇ ਆਧਾਰ ਕਾਰਡ ਨਹੀ ਬਣੇ ਹਨ, ਉਹ ਪਹਿਲ ਦੇ ਆਧਾਰ ਤੇ ਆਧਾਰ ਕਾਰਡ ਦਫ਼ਤਰ ਉਪਮੰਡਲ ਮੈਜਿਸਟ੍ਰੇਟ ਅਬੋਹਰ, ਫਾਜਿਲਕਾ, ਜਲਾਲਾਬਾਦ ਅਤੇ ਦਫ਼ਤਰ ਨਾਇਬ ਤਹਿਸੀਲਦਾਰ ਅਰਣੀਵਾਲਾ ਅਤੇ ਸੀਤੋਗੁਨੋ ਵਿਖੇ ਬਣਵਾ ਸਕਦੇ ਹਨ। ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਲਾਲ ਚਲਾਉਣ ਲਈ ਆਧਾਰ ਕਾਰਡ ਬਣਾਉਣ ਵਾਲੇ ਸੈਂਟਰ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਵੀ ਖੁੱਲੇ ਰਹਿਣਗੇ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply