Wednesday, April 29, 2026

ਐਨ.ਆਰ.ਐਚ.ਐਮ ਕਰਮਚਾਰੀਆਂ ਕੱਢੀ ਕਾਲੀ ਜਾਗੋ, ਸੰਘਰਸ਼ ਜਾਰੀ ਰੱਖਣ ਦਾ ਅਹਿਦ

PPN1504201507

ਫਾਜ਼ਿਲਕਾ, 15 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਵਿਭਾਗ ਵਿਚ ਕੰਮ ਕਰਦੇ ਸਮੂਹ ਐਨਆਰਐਚਐਮ ਕ੍ਰਮਚਾਰੀਆਂ ਵੱਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਬੁੱਧਵਾਰ ਵੀ ਜਾਰੀ ਰਹੀ ਅਤੇ ਕ੍ਰਮਚਾਰੀਆਂ ਵੱਲੋਂ ਸ਼ਹਿਰ ਦੇ ਬਜ਼ਾਰਾਂ ਵਿਚ ਕਾਲੀ ਜਾਗੋ ਕੱਢੀ ਗਈ। ਇਸ ਮੌਕੇ ਕ੍ਰਮਚਾਰੀਆਂ ਵੱਲੋਂ ਸਿਹਤ ਵਿਭਾਗ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।

             ਜਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੀਆਂ ਸਿਹਤ ਸੇਵਾਵਾਂ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਹੀਆਂ ਹਨ। ਪਿੰਡਾਂ ਵਿਚ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਲੱਗਣ ਵਾਲੇ ਟੀਕੇ ਜੋ ਕਿ ਭਿਆਨਕ ਬਿਮਾਰੀਆਂ ਤੋਂ ਬਚਾਉਂਦੇ ਹਨ, ਦਾ ਕੰਮ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਇਹ ਕੰਮ ਬੁਰੀ ਨਾਲ ਪ੍ਰਭਾਵਿਤ ਹੋਣ ਤੇ ਸਰਕਾਰ ਦੀ ਸਿਹਤ ਤੇ ਕੋਈ ਅਸਰ ਨਹੀਂ ਹੋ ਰਿਹਾ ਅਤੇ ਨਾ ਹੀ ਸਰਕਾਰ ਦਾ ਇਸ ਵੱਲ ਕੋਈ ਧਿਆਨ ਹੈ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਵੀਰਵਾਰ ਉਪ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਤੋਂ ਬਾਅਦ ਵੀ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਕ੍ਰਮਚਾਰੀਆਂ ਵੱਲੋਂ ਸਿਹਤ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ਸ਼ੁਰੂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਕ੍ਰਮਚਾਰੀਆਂ ਦੀਆਂ ਮੰਗਾਂ ਵਿਚ ਜਦ ਤੱਕ ਸਰਕਾਰ ਉਨ੍ਹਾਂ ਦੇ ਪੇਅ ਸਕੇਲ ਦੀ ਮੰਗ ਨੂੰ ਲਾਗੂ ਨਹੀਂ ਕਰਦੀ ਤਾਂ ਸੰਘਰਸ਼ ਜਾਰੀ ਰਹੇਗਾ। ਜੇਕਰ ਸਿਹਤ ਮੰਤਰੀ ਸਾਡੀਆਂ ਮੰਗਾਂ ਮੰਨਣ ਤੋਂ ਅਸਮਰੱਥ ਹਨ ਤਾਂ ਉਹ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇ ਦੇਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਕੁਮਾਰ, ਰਮੇਸ਼ ਕੁਮਾਰ, ਵਿੱਕੀ ਰਾਠੌੜ, ਰਾਜ ਕ੍ਰਿਸ਼ਨ, ਸੁਨੀਲ ਕੁਮਾਰ, ਧੀਰਜ਼ ਕੁਮਾਰ, ਨਵਦੀਪ ਕੁਮਾਰ, ਅਮਨੀਸ਼ ਕੁਮਾਰ, ਨਿਤਿਨ ਕੁਮਾਰ, ਧਰਮਵੀਰ, ਪੂਜਾ, ਸ਼ਾਇਨਾ, ਪਰਮਜੀਤ ਕੌਰ ਅਤੇ ਰੀਟਾ ਕੁਮਾਰੀ ਸਹਿਤ ਹੋਰਨਾਂ ਨੇ ਵੀ ਸੰਬੋਧਨ ਕੀਤਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply