ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਵਲੋਂ ਵਿਵਾਦਿਤ ਹਿੰਦੀ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਪ੍ਰਦਰਸ਼ਨ ‘ਤੇ ਪੰਜਾਬ ਵਿੱਚ ਦੋ ਮਹੀਨਿਆਂ ਲਈ ਰੋਕ ਲਾ ਦਿੱਤੀ ਹੈ।ਪੰਜਾਬ ਸਰਕਾਰ ਵਲੋਂ ਜਾਰੀ ਰਲੀਜ਼ ਅਨੁਸਾਰ ਫਿਲਮ ਦੇ ਪੰਜਾਬ ਵਿੱਚ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਵਲੋਂ ਹੋ ਰਹੇ ਵਿਰੋਧ ਨੂੰ ਦੇਖਦਿਆਂ ਪੰਜਾਬ ਦੇ ਸਿਨੇਮਾ ਹਾਲਾਂ ਵਿੱਚ ਇਸ ਨੂੰ ਦਿਖਾਉਣ ‘ਤੇ ਰੋਕ ਲਾਈ ਗਈ ਹੈ ਅਤੇ ਪਾਬੰਦੀ ਦੇ ਇਸ ਸਮੇਂ ਦੌਰਾਨ ਫਿਲਮ ‘ਤੇ ਮੁਕੰਮਲ ਪਾਬੰਦੀ ਬਾਰੇ ਫੈਸਲਾ ਲਿਆ ਜਾਵੇਗਾ।
ਫਿਲਮ ਦੀ ਸੰਭਾਵਿਤ 17 ਅਪ੍ਰੈਲ ਦੀ ਰਲੀਜ਼ ਤੋਂ ਦੋ ਦਿਨ ਪਹਿਲਾਂ ਕੀਤੇ ਗਏ ਪੰਜਾਬ ਸਰਕਾਰ ਦੇ ਇਸ ਫੈਸਲੇ ਬਾਰੇ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਸਹੀ ਹੈ, ਲੇਕਿਨ ਫਿਲਮ ਦੀ ਰਲੀਜ਼ ‘ਤੇ ਭਾਰਤ ਸਮੇਤ ਪੂਰੇ ਵਿਸ਼ਵ ਵਿੱਚ ਪਾਬੰਦੀ ਲੱਗਣੀ ਚਾਹੀਦੀ ਹੈ।ਜੇਕਰ ਇਹ ਫਿਲਮ ਸਿਨੇਮਾਂ ਹਾਲਾਂ ਵਿੱਚ ਚੱਲ ਜਾਂਦੀ ਹੈ ਤਾਂ ਇਸ ਦੇ ਨਤੀਜੇ ਸਿੱਖ ਕੌਮ ਲਈ ਘਾਤਕ ਹੋ ਸਕਦੇ ਹਨ, ਕਿਉਂਕਿ ਅੱਜ ਤੱਕ ਸਿੱਖ ਗੁਰੁ ਸਾਹਿਬਾਨ ਅਤੇ ਉਨਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਨਾ ਤਾਂ ਸਟੇਜ ਅਤੇ ਨਾ ਹੀ ਫਿਲ਼ਮ ਦੇ ਛੋਟੇ ਜਾਂ ਵੱਡੇ ਪਰਦੇ ‘ਤੇ ਮਨੁੱਖ ਕਿਰਦਾਰਾਂ ‘ਚ ਕਦੀ ਪ੍ਰਦਰਸ਼ਿਤ ਕੀਤਾ ਗਿਆ ਹੈ ਅਤੇ ਨਾ ਹੀ ਸਿੱਖ ਰਵਾਇਤਾਂ, ਪ੍ਰੰਪਰਾਵਾਂ ਤੇ ਮਰਿਆਦਾ ਇਸ ਦੀ ਇਜਾਜ਼ਤ ਦੇਂਦੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media