Friday, July 5, 2024

ਸ਼ੋ੍ਮਣੀ ਕਮੇਟੀ ਦੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ 1000 ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ – ਕਰਮੂੰਵਾਲ

PPN1504201512

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੌਤ ਸਿੰਘ) –  ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਅੰਤ੍ਰਿੰਗ ਕਮੇਟੀ ਦੇ ਅੰਤਿੰਗ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲ ਵੱਲੋਂ ਨੌਸ਼ਹਿਰਾ ਪੰਨੂਆ ਜ਼ਿਲ੍ਹਾ ਤਰਨਤਾਰਨ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਵਿਖੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜ ਪਿਆਰਿਆਂ ਪਾਸੋਂ ਇਕ ਹਜ਼ਾਰ ਤੋਂ ਵੀ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਤੇ ਗੁਰੂ ਵਾਲੇ ਬਣੇ।
ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਸਿੱਖੀ ਦੇ ਪ੍ਰਚਾਰ ਲਈ 5 ਟੀਮਾਂ ਵੱਲੋਂ ਸੇਵਾਵਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਅੰਮ੍ਰਿਤ ਅਭਿਲਾਖੀਆ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵੱਡਭਾਗੇ ਹੋ ਆਪ ਸਾਰਿਆਂ ਨੂੰ ਸਤਿਗੁਰੂ ਜੀ ਨੇ ਆਪਣੇ ਚਰਨਾਂ ਨਾਲ ਜੋੜਿਆ ਹੈ।ਉਨ੍ਹਾਂ ਕਿਹਾ ਕਿ ਸ਼ੋ੍ਮਣੀ ਕਮੇਟੀ ਆਪਣੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖੀ ਦੇ ਪ੍ਰਚਾਰ ਵਿੱਚ ਕੋਈ ਕਸਰ ਨਹੀਂ ਛੱਡੇਗੀ।ਉਨ੍ਹਾਂ ਕਿਹਾ ਕਿ ਸਾਡੇ ਪ੍ਰਚਾਰਕਾਂ ਨੇ ਪੰਜਾਬ ਦੇ ਸਕੂਲਾਂ ਵਿੱਚ ਪਹਿਲਾਂ ਦਸਤਾਰ ਸਬੰਧੀ ਮੁਹਿੰਮ ਚਲਾਈ ਜਿਸ ਨੂੰ ਵੱਡਾ ਹੁੰਗਾਰਾ ਮਿਲਿਆ।ਇਸ ਦੇ ਨਾਲ-ਨਾਲ ਹੀ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਦੇ ਕੈਂਪ ਲੱੱਗਾ ਕੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਤ ਰਹਿਤ ਮਰਯਾਦਾ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਹੈ।ਹੁਣ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਸ਼ੁਰੂ ਕੀਤੀ ਗਈ ਹੈ ਤੇ ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਦਿਵਸ ਸਬੰਧੀ ਵੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।ਉਨ੍ਹਾਂ ਪ੍ਰਚਾਰਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਮਿਹਨਤ ਕਰੋ ਪੰਜਾਬ ਦੇ ਜਿਹੜੇ ਨੌਜਵਾਨ ਅਜੇ ਭੁਲੇ ਭਟਕੇ ਹਨ ਉਨ੍ਹਾਂ ਨੂੰ ਆਪਣੇ ਗੌਰਵਮਈ ਵਿਰਸੇ ਬਾਰੇ ਜਾਣਕਾਰੀ ਦਿੱਤੀ ਜਾਵੇ ਤੇ ਵਾਪਸ ਗੁਰਸਿੱਖੀ ਵਿੱਚ ਸ਼ਾਮਲ ਕੀਤਾ ਜਾਵੇ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਗਿਆਨੀ ਕੁਲਵੰਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਗੋਇੰਦਵਾਲ ਸਾਹਿਬ, ਸ. ਸਰਬਜੀਤ ਸਿੰਘ ਢੋਟੀਆ, ਸ. ਸੁਖਬੀਰ ਸਿੰਘ ਮਾਨੋਚਾਲ, ਸ. ਗੁਰਵਿੰਦਰ ਸਿੰਘ ਕੋਹਾੜਕਾ ਤੇ ਸ. ਦਿਲਬਾਗ ਸਿੰਘ ਸਭਰਾ ਪ੍ਰਚਾਰਕ ਆਦਿ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply