ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਨੂੰ 250 ਗ੍ਰਾਮ ਅਫੀਮ ਸਹਿਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਵਜੀਰ ਚੰਦ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਕੀੜਿਆਂਵਾਲੀ ਵਿਚ ਗਸ਼ਤ ਕਰ ਰਹੇ ਸਨ ਕਿ ਇਕ ਵਿਅਕਤੀ ਪੁਲਸ ਨੂੰ ਦੇਖ ਕੇ ਪਿੱਛੇ ਮੁੜ ਪਿਆ, ਜਿਸ ਨਾਲ ਪੁਲਸ ਨੂੰ ਛੱਕ ਹੋ ਗਿਆ ਕਿ ਉਸ ਵਿਅਕਤੀ ਕੋਲ ਕੋਈ ਗਲਤ ਚੀਜ਼ ਹੈ। ਉਨ੍ਹਾਂ ਦੱਸਿਆ ਕਿ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਤਲਾਸ਼ੀ ਲਈ ਤਾ ਉਸ ਕੋਲੋ 250 ਗ੍ਰਾਮ ਅਫੀਮ ਮਿਲੀ। ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਚਿਮਨ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਕਾਠਗੜ੍ਹ ਜਲਾਲਾਬਾਦ ਵੱਜੋਂ ਹੋਈ ਹੈ। ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media