ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਥਾਣਾ ਸਦਰ ਪੁਲਸ ਨੇ ਮੋਟਰਸਾਈਕਲ ਚੋਰੀ ਦੇ ਅਰੋਪ ਵਿਚ ਇਕ ਵਿਅਕਤੀ ਤੇ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੇਜ਼ਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਿਆਨ ਚੰਦ ਪੁੱਤਰ ਲੇਖ ਰਾਜ ਵਾਸੀ ਲਾਧੂਕਾ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਕਿ 10 ਅਪ੍ਰੈਲ ਨੂੰ ਸ਼ਾਮ ਸਾਢੇ 5 ਵਜੇ ਕੋਈ ਅਣਪਛਾਤਾ ਵਿਅਕਤੀ ਉਸ ਦਾ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ ਪੀਬੀ 20-ਐਲ-8472 ਚੋਰੀ ਕਰ ਕੇ ਲੈ ਗਿਆ, ਜਿਸ ਦੀ ਕੀਮਤ ਕਰੀਬ 30 ਹਜ਼ਾਰ ਰੁਪਏ ਬਣਦੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀ ਵਿਰੁੱਧ ਧਾਰਾ 379 ਤਹਿਤ ਮਾਮਲਾ ਦਰਜ਼ ਕਰ ਲਿਆ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media